ਜਸਬੀਰ ਸਿੰਘ ਡਿੰਪਾ ਵੱਲੋਂ ਵਰਕਰਾਂ ਨਾਲ ਮੁਲਾਕਾਤ - Member of Parliament Jasbir Singh Dimpa
🎬 Watch Now: Feature Video
![ETV Thumbnail thumbnail](https://etvbharatimages.akamaized.net/etvbharat/prod-images/320-214-13867126-57-13867126-1639120444590.jpg)
ਅੰਮ੍ਰਿਤਸਰ: ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਜਸਬੀਰ ਸਿੰਘ ਡਿੰਪਾ (Member of Parliament Jasbir Singh Dimpa) ਵੱਲੋਂ ਪਿੰਡਾਂ ਵਿਚ ਜਾ ਕੇ ਵਰਕਰਾਂ ਨਾਲ ਮੀਟਿੰਗ ਕੀਤੀ ਜਾ ਰਹੀ ਹੈ। ਕਾਂਗਰਸ ਪਾਰਟੀ ਨੂੰ 11 ਦਸੰਬਰ ਨੂੰ ਵੱਡੀ ਰੈਲੀ ਕਰਨ ਜਾ ਰਹੇ ਹਨ। ਪਿੰਡਾਂ ਦੇ ਲੋਕਾਂ ਨੂੰ ਲਾਮਬੰਦ ਕਰਨ ਲਈ ਜਸਬੀਰ ਸਿੰਘ ਡਿੰਪਾ ਵੱਲੋਂ ਵਰਕਰਾਂ ਨਾਲ ਮੀਟਿੰਗ ਕੀਤੀ ਜਾ ਰਹੀ ਹੈ।ਇਸ ਲੜੀ ਨੂੰ ਲੈ ਕੇ ਪਿੰਡ ਚੀਮਾ ਬਾਠ ਵਿਖੇ ਬਲਾਕ ਸੰਮਤੀ ਮੈਂਬਰ ਰਵਿੰਦਰ ਸਿੰਘ ਰਵੀ ਚੀਮਾ ਦੇ ਦਫਤਰ ਵਿਖੇ ਹਲਕੇ ਦੇ ਕਾਂਗਰਸੀ ਆਗੂ (Congress leaders) ਅਤੇ ਵਰਕਰਾਂ ਦੀ ਵਿਸ਼ਾਲ ਇਕੱਤਰਤਾ ਹੋਈ।ਡਿੰਪਾ ਨੇ ਕਿਹਾ ਕਿ 11 ਦਸੰਬਰ ਨੂੰ ਰਈਆ ਵਿਖੇ ਹੋਣ ਜਾ ਰਹੀ ਵਿਸ਼ਾਲ ਕਾਨਫਰੰਸ ਵਿੱਚ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਪ੍ਰਧਾਨ ਨਵਜੋਤ ਸਿੰਘ ਸਿੱਧੂ ਸਮੇਤ ਹਾਈਕਮਾਂਡ ਦੇ ਨੇਤਾ ਪੁੱਜਣਗੇ ਅਤੇ ਪੰਜਾਬ ਦੀ ਜਨਤਾ ਨੂੰ ਕਾਂਗਰਸ ਦੇ ਰੋਡ ਮੈਪ ਤੋਂ ਜਾਣੂ ਕਰਵਾਇਆ ਜਾਵੇਗਾ।