ਜ਼ਿਲ੍ਹਾ ਯੋਜਨਾ ਕਮੇਟੀ ਦੇ ਨਵ ਨਿਯੁਕਤ ਚੇਅਰਮੈਨ ਜਸਪ੍ਰੀਤ ਸਿੰਘ ਨੇ ਸੰਭਾਲਿਆ ਅਹੁਦਾ, ਕਿਹਾ ਤਨਦੇਹੀ ਨਾਲ ਨਿਭਾਵਾਂਗੇ ਮਿਲੀ ਜ਼ਿੰਮੇਵਾਰੀ - ਚੈਅਰਮੈਨ ਜਸਪ੍ਰੀਤ ਸਿੰਘ

🎬 Watch Now: Feature Video

thumbnail

By

Published : Oct 17, 2022, 4:46 PM IST

ਅੰਮ੍ਰਿਤਸਰ ਵਿੱਚ ਜ਼ਿਲ੍ਹਾ ਯੋਜਨਾ ਕਮੇਟੀ (Amritsar District Planning Committee) ਦੇ ਨਵੇਂ ਨਿਯੁਕਤ ਕੀਤੇ ਗਏ ਚੈਅਰਮੈਨ ਜਸਪ੍ਰੀਤ ਸਿੰਘ (Chairman Jaspreet Singh) ਨੇ ਅੱਜ ਪੰਜਾਬ ਕੈਬਿਨਟ ਮੰਤਰੀ ਇੰਦਰਬੀਰ ਸਿੰਘ ਨਿੱਝਰ ਵਿਧਾਇਕ ਜੀਵਨਜੋਤ ਕੌਰ ਅਤੇ ਵਿਧਾਨ ਸਭਾ ਹਲਕਾ ਸੈਂਟਰਲ ਤੋਂ ਵਿਧਾਇਕ ਡਾ ਅਜੈ ਗੁਪਤਾ ਦੀ ਮੌਜੂਦਗੀ ਵਿੱਚ ਆਪਣਾ ਅਹੁਦਾ ਸੰਭਾਲਿਆ। ਅੰਮ੍ਰਿਤਸਰ ਦੇ ਰਣਜੀਤ ਐਵਨਿਊ ਬਚਤ ਭਵਨ (Ranjit Avenue Bachat Bhawan of Amritsar) ਵਿਖੇ ਕਰਵਾਏ ਇੱਕ ਸਮਾਗਮ ਵਿੱਚ ਕੈਬਨਿਟ ਮੰਤਰੀ ਇੰਦਰਬੀਰ ਸਿੰਘ ਨਿੱਝਰ ਨੇ ਜਸਬੀਰ ਸਿੰਘ ਨੂੰ ਵਧਾਈ ਵੀ ਦਿੱਤੀ ਅਤੇ ਉਨ੍ਹਾਂ ਕਿਹਾ ਕਿ ਜਸਪ੍ਰੀਤ ਸਿੰਘ ਪਿਛਲੇ ਕਈ ਸਾਲਾਂ ਤੋਂ ਆਮ ਆਦਮੀ ਪਾਰਟੀ ਲਈ ਲਗਾਤਾਰ ਆਪਣੀਆਂ ਸੇਵਾਵਾਂ ਦਿੰਦੇ ਆ ਰਹੇ ਸਨ ਅਤੇ ਪਾਰਟੀ ਨੇ ਆਪਣੇ ਵਰਕਰਾਂ ਦੇ ਉੱਪਰ ਭਰੋਸਾ ਜਤਾਉਂਦੇ ਹੋਏ ਉਨ੍ਹਾਂ ਨੂੰ ਵੱਡੀ ਜ਼ਿੰਮੇਵਾਰੀ ਦਿੱਤੀ ਹੈ। ਉਨ੍ਹਾਂ ਕਿ ਅਸੀਂ ਆਸ ਕਰਦੇ ਹਾਂ ਕਿ ਜਸਪ੍ਰੀਤ ਸਿੰਘ ਆਪਣੀ ਜ਼ਿੰਮੇਵਾਰੀ ਤਨਦੇਹੀ ਨਾਲ ਨਿਭਾਉਣਗੇ।

ABOUT THE AUTHOR

author-img

...view details

ETV Bharat Logo

Copyright © 2025 Ushodaya Enterprises Pvt. Ltd., All Rights Reserved.