ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਲੋਕਾਂ ਨੂੰ ਕੋਰੋਨਾ ਵੈਕਸੀਨ ਲਗਵਾਉਣ ਦੀ ਕੀਤੀ ਅਪੀਲ - ਕੋਰੋਨਾ ਵੈਕਸੀਨ
🎬 Watch Now: Feature Video
![ETV Thumbnail thumbnail](https://etvbharatimages.akamaized.net/etvbharat/prod-images/320-214-11261856-thumbnail-3x2-dz.jpg)
ਅੰਮ੍ਰਿਤਸਰ: ਕੋਰੋਨਾ ਵੈਕਸੀਨ ਪ੍ਰਤੀ ਸੰਜੀਦਗੀ ਦਿਖਾਉਂਦੇ ਹੋਏ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਸਿੰਘ, ਸ੍ਰੀ ਕੇਸ਼ਗੜ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਅਤੇ ਤਖ਼ਤ ਸ੍ਰੀ ਪਟਨਾ ਸਾਹਿਬ ਦੇ ਗਿਆਨੀ ਰਣਜੀਤ ਸਿੰਘ ਨੇ ਸ੍ਰੀ ਗੁਰੂ ਰਾਮਦਾਸ ਹਸਪਤਾਲ ਵੱਲਾ ਵਿਖੇ ਕੋਰੋਨਾ ਵੈਕਸੀਨ ਦੀ ਡੋਜ ਲਗਵਾਈ। ਉਨ੍ਹਾਂ ਨੇ ਖੁਦ ਵੈਕਸੀਨ ਲਗਵਾ ਕੇ ਲੋਕਾ ਨੂੰ ਵੀ ਕੋਰੋਨਾ ਪ੍ਰਤੀ ਸੁਚੇਤ ਕੀਤਾ ਤੇ ਕੋਰੋਨਾ ਵੈਕਸੀਨ ਲਗਵਾਉਣ ਦੀ ਅਪੀਲ ਕੀਤੀ। ਇਸ ਸੰਬਧੀ ਗੱਲਬਾਤ ਕਰਦਿਆਂ ਸ੍ਰੀ ਗੁਰੂ ਰਾਮਦਾਸ ਯੂਨੀਵਰਸਿਟੀ ਅਤੇ ਹੈਲਥ ਸੈਂਟਰ ਦੇ ਡੀਨ ਏਪੀ ਸਿੰਘ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕੋਰੋਨਾ ਦੀ ਵੈਕਸੀਨ ਜਰੂਰ ਲਗਵਾਉਣ। ਉਨ੍ਹਾਂ ਕਿਹਾ ਕਿ ਹੁਣ ਤੱਕ ਕੋਰੋਨਾ ਦੀਆਂ ਤਿੰਨ ਸਟਰੈਨ ਆ ਚੁਕਿਆ ਹਨ, ਜਿਸ ਦੇ ਚਲਦੇ ਸੁਚੇਤ ਰਹਿਣ ਦੀ ਜਰੂਰਤ ਹੈ।