ਕਾਲਜ ’ਚ ਪੇਪਰ ਦੇਣ ਆਏ ਵਿਦਿਆਰਥੀ ਦਾ ਕੜਾ ਲਹਾਉਣ ਦੇ ਮਾਮਲੇ ’ਚ ਜਥੇਦਾਰ ਦਾ ਵੱਡਾ ਬਿਆਨ
🎬 Watch Now: Feature Video
ਅੰਮ੍ਰਿਤਸਰ: ਪੰਜਾਬ ਦੀ ਧਰਤੀ ’ਤੇ ਹੁੰਦੀਆਂ ਸਰਕਾਰੀ ਪ੍ਰੀਖਿਆਵਾਂ ਦੌਰਾਨ ਪ੍ਰੀਖਿਆ ਕੇਂਦਰ ਵਿੱਚ ਦਾਖ਼ਲ ਹੋਣ ਲਈ ਸਿੱਖ ਵਿਦਿਆਰਥੀਆਂ ਨੂੰ ਕਕਾਰ ਉਤਾਰਨ ਲਈ ਮਜ਼ਬੂਰ ਕਰਨ ਦੇ ਮਾਮਲੇ ਵਿੱਚ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦਾ ਅਹਿਮ ਬਿਆਨ ਸਾਹਮਣੇ ਆਈਆ ਹੈ। ਬਠਿੰਡਾ ਦੇ ਮਲੋਟ ਰੋਡ ਸਥਿਤ ਰੀਜਨਲ ਪੋਲੀਟੈਕਨਿਕ ਕਾਲਜ ’ਚ ਪ੍ਰਸ਼ਾਸਨ ਵੱਲੋਂ ਜੇ.ਈ. ਦੀ ਪ੍ਰੀਖਿਆ ਦੌਰਾਨ ਸਿੱਖ ਵਿਦਿਆਰਥੀਆਂ ਨੂੰ ਕੜੇ ਉਤਾਰਨ ਲਈ ਮਜਬੂਰ ਕਰਨ ਦੀ ਘਟਨਾ ਦੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਨਿਖੇਧੀ ਕੀਤੀ ਗਈ ਹੈ। ਇਸਦੇ ਨਾਲ ਹੀ ਉਨ੍ਹਾਂ ਕਿਹਾ ਕਿ ਕਕਾਰ ਸਿੱਖ ਰਹਿਣੀ ਦਾ ਅਹਿਮ ਅੰਗ ਹਨ, ਜਿੰਨ੍ਹਾਂ ਨੂੰ ਸਿੱਖ ਆਪਣੇ ਸਰੀਰ ਤੋਂ ਕਦੇ ਵੀ ਅਲੱਗ ਨਹੀਂ ਕਰਦਾ। ਉਨ੍ਹਾਂ ਕਿਹਾ ਕਿ ਪਹਿਲਾਂ ਦੇਸ਼ ਦੇ ਦੂਜੇ ਸੂਬਿਆਂ ਤੋਂ ਅਜਿਹੀਆਂ ਘਟਨਾਵਾਂ ਸਾਹਮਣੇ ਆਉਂਦੀਆਂ ਸਨ, ਜਿਸ ਵਿਚ ਸਿੱਖ ਪ੍ਰੀਖਿਆਰਥੀਆਂ ਨੂੰ ਕਕਾਰ ਉਤਾਰਨ ਲਈ ਮਜਬੂਰ ਕੀਤਾ ਜਾਂਦਾ ਸੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਇਸ ਮਸਲੇ ਵੱਲ ਧਿਆਨ ਦੇਣਾ ਚਾਹੀਦਾ ਹੈ ਅਤੇ ਜੋ ਵੀ ਮੁਲਜ਼ਮ ਹੈ ਉਸ ਖ਼ਿਲਾਫ਼ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ।