ਸ਼ਹੀਦ ਭਾਈ ਤਾਰੂ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਤੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਕੌਮ ਨੂੰ ਸੰਦੇਸ਼ - ਅੰਮ੍ਰਿਤਸਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ
🎬 Watch Now: Feature Video
ਬਠਿੰਡਾ: ਸ਼ਹੀਦ ਭਾਈ ਤਾਰੂ ਸਿੰਘ ਦਾ ਸ਼ਹੀਦੀ ਦਿਹਾੜਾ ਜਿੱਥੇ ਸਿੱਖ ਕੌਮ ਵੱਲੋਂ ਬੜੀ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਜਾਂਦਾ ਹੈ ਉੱਥੇ ਹੀ ਅੰਮ੍ਰਿਤਸਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਦੇ ਦਿਨ ਸਮਾਗਮ ਵੀ ਕਰਵਾਏ ਜਾ ਰਹੇ ਹਨ ਦੂਜੇ ਪਾਸੇ ਸੱਚਖੰਡ ਸ੍ਰੀ ਦਰਬਾਰ ਸਾਹਿਬ ਵੱਡੀ ਗਿਣਤੀ ’ਚ ਸੰਗਤਾਂ ਨਤਮਸਤਕ ਹੋ ਕੇ ਸ਼ਹੀਦ ਭਾਈ ਤਾਰੂ ਸਿੰਘ ਦਾ ਸ਼ਹੀਦੀ ਦਿਹਾੜਾ ਬੜੀ ਹੀ ਸ਼ਰਧਾ ਤੇ ਸਤਿਕਾਰ ਨਾਲ ਮਨਾ ਰਹੀਆਂ ਹਨ। ਦੂਜੇ ਪਾਸੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਵੀ ਸ਼ਹੀਦ ਭਾਈ ਤਾਰੂ ਸਿੰਘ ਦੇ ਸ਼ਹੀਦੀ ਦਿਹਾੜੇ ’ਤੇ ਸੰਗਤਾਂ ਨੂੰ ਸੰਦੇਸ਼ ਦਿੱਤਾ ਗਿਆ। ਜਥੇਦਾਰ ਨੇ ਕਿਹਾ ਕਿ ਅੱਜ ਦੇ ਦੌਰ ਵਿੱਚ ਸਿੱਖਾਂ ਵੱਲੋਂ ਥੋੜ੍ਹੇ ਲਾਲਚ ਪਿੱਛੇ ਆਪਣੇ ਧਰਮ ਨੂੰ ਪਰਿਵਰਤਨ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਿੱਖ ਨੌਜਵਾਨਾਂ ਨੂੰ ਭਾਈ ਤਾਰੂ ਸਿੰਘ ਜੀ ਨੂੰ ਆਪਣਾ ਰੋਲ ਮਾਡਲ ਬਣਾਉਣਾ ਚਾਹੀਦਾ ਹੈ ਜਿੰਨ੍ਹਾਂ ਨੇ ਕਿਸੇ ਲਾਲਚ ਵਿੱਚ ਨਾ ਆ ਕੇ ਆਪਣਾ ਧਰਮ ਪਰਿਵਰਤਨ ਨਹੀਂ ਕੀਤਾ।