5 ਹਜ਼ਾਰ ਦੀ ਰਿਸ਼ਵਤ ਲੈਂਦਾ ਜੇਈ ਵਿਧਾਇਕ ਨੇ ਕੀਤਾ ਕਾਬੂ - MLA of Halqa Basi Pathan
🎬 Watch Now: Feature Video
ਸ੍ਰੀ ਫ਼ਤਹਿਗੜ੍ਹ ਸਾਹਿਬ: ਪੰਜਾਬ ਸਰਕਾਰ (Government of Punjab) ਵੱਲੋਂ ਜਨਤਾ ਨੂੰ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ ਦੇਣ ਦਾ ਵਾਅਦਾ ਕੀਤਾ ਗਿਆ ਸੀ। ਜਿਸ ਦੇ ਨਤੀਜੇ ਸਾਹਮਣੇ ਆਉਣ ਲੱਗ ਗਏ ਹਨ। ਤਾਜ਼ਾ ਮਾਮਲਾ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਦੇ ਹਲਕਾ ਬੱਸੀ ਪਠਾਣਾਂ ਤੋਂ ਸਾਹਮਣੇ ਆਇਆ ਹੈ। ਜਿੱਥੇ ਹਲਕਾ ਬਸੀ ਪਠਾਣਾਂ ਦੇ ਵਿਧਾਇਕ (MLA of Halqa Basi Pathan) ਰੁਪਿੰਦਰ ਸਿੰਘ ਹੈਪੀ ਨੇ ਬਿਜਲੀ ਮਹਿਕਮੇ ਦੇ ਇੱਕ ਜੇ.ਈ. ਨੂੰ 5 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕੀਤਾ। ਦੱਸਿਆ ਜਾ ਰਿਹਾ ਹੈ ਕਿ ਪਿੰਡ ਸ਼ਹਿਜਾਦਪੁਰ (Village Shahjadpur) ਦੇ ਇੱਕ ਕਿਸਾਨ ਤੋਂ ਤਾਰਾਂ ਜੋੜਨ ਦੇ ਲਈ ਇਹ ਰਿਸ਼ਵਤ ਮੰਗੀ ਗਈ ਸੀ।