ਫਿਰੋਜ਼ਪੁਰ ਵਿੱਚ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਹਾਈਵੇ 54 ਕੀਤਾ ਜਾਮ, ਦਿੱਤੀ ਚਿਤਾਵਨੀ - ਹਾਈਵੇ 54 ਕੀਤਾ ਜਾਮ
🎬 Watch Now: Feature Video
ਫਿਰੋਜ਼ਪੁਰ ਵਿੱਚ ਕਿਸਾਨ ਜਥੇਬੰਦੀਆਂ ਵੱਲੋਂ ਹਾਈਵੇ 54 ‘ਤੇ ਧਰਨਾ ਲਗਾਇਆ ਗਿਆ ਅਤੇ ਰਸਤਾ ਜਾਮ ਕੀਤਾ ਗਿਆ। ਇਸ ਮੌਕੇ ਕਿਸਾਨ ਸੰਘਰਸ਼ ਕਮੇਟੀ ਦੇ ਜ਼ਿਲ੍ਹਾ ਸਕੱਤਰ ਪੰਜਾਬ ਸਕੱਤਰ ਅਤੇ ਸੂਬਾ ਪ੍ਰਧਾਨ ਵੱਲੋਂ ਬੋਲਦੇ ਹੋਏ ਕਿਹਾ ਗਿਆ ਕਿ ਜ਼ੀਰਾ ਪ੍ਰਸ਼ਾਸਨ ਵੱਲੋਂ ਪਿਛਲੇ ਲੰਬੇ ਸਮੇਂ ਤੋਂ 307 ਦੇ ਦੋਸ਼ੀਆਂ ਨੂੰ ਵੀ ਗ੍ਰਿਫ਼ਤਾਰ ਨਹੀਂ ਕੀਤਾ ਗਿਆ ਅਤੇ ਪੁਲਿਸ ਵਿਭਾਗ ਨੂੰ ਜਦੋ ਇਸ ਬਾਰੇ ਕਿਹਾ ਜਾਂਦਾ ਹੈ ਤਾਂ ਉਸ ਨੂੰ ਝੂਠੇ ਲਾਅਰੇ ਲਾ ਕੇ ਟਾਲ ਦਿੱਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਇਹ ਧਰਨਾ ਉਦੋਂ ਤੱਕ ਜਾਰੀ ਰਹੇਗਾ ਜਦੋਂ ਤਕ ਸਾਡੇ ਪਿਛਲੇ ਲਮਕਦੇ ਆ ਰਹੇ ਮਸਲਿਆਂ ਦਾ ਹੱਲ ਨਹੀਂ ਕੀਤਾ ਜਾਂਦਾ ਜੇ ਪ੍ਰਸ਼ਾਸਨ ਨੇ ਸਾਨੂੰ ਉਠਾਉਣਾ ਹੈ ਤਾਂ ਸਾਨੂੰ ਗੋਲੀਆਂ ਮਾਰ ਦੇਣ ਜਾਂ ਸਾਡੇ ਮਸਲੇ ਹੱਲ ਕਰ ਦੇਣ। ਇਸ ਮੌਕੇ ਡੀਐੱਸਪੀ ਪਲਵਿੰਦਰ ਸਿੰਘ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਕਿਹਾ ਕਿ ਇਨ੍ਹਾਂ ਦੇ ਜੋ ਵੀ ਪਿਛਲੇ ਮਸਲੇ ਹਨ ਉਸ ਬਾਰੇ ਮੈਨੂੰ ਨਹੀਂ ਪਤਾ ਹੈ ਇਹ ਆਪਣੇ ਮਸਲੇ ਸਾਡੇ ਕੋਲ ਲੈ ਕੇ ਆਉਣ ਤੇ ਉਨ੍ਹਾਂ ਨੂੰ ਹੱਲ ਕਰ ਦਿੱਤਾ ਜਾਵੇਗਾ।