ਝੋਨੇ ਦੀ ਖ਼ਰੀਦ ਨੂੰ ਲੈ ਕੇ ਕਿਸਾਨਾਂ ਨੇ ਦਿੱਤਾ ਧਰਨਾ - moisture in the paddy
🎬 Watch Now: Feature Video
ਸੰਗਰੂਰ ਵਿੱਚ ਵੀਰਵਾਰ ਨੂੰ ਕਿਸਾਨਾਂ ਨੇ ਝੋਨੇ ਦੀ ਖ਼ਰੀਦ ਨੂੰ ਲੈ ਕੇ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ। ਕਿਸਾਨਾਂ ਨੇ ਸਰਕਾਰ ਅੱਗੇ ਮੰਗ ਰੱਖੀ ਹੈ ਕਿ ਝੋਨਾ ਦੀ ਨਮੀਂ ਦੀ ਮਾਤਰਾ 17 ਤੋਂ ਵਧਾ ਕੇ 21 ਕਰ ਦਿੱਤੀ ਜਾਵੇ। ਕਿਸਾਨਾਂ ਦਾ ਕਹਿਣਾ ਕਿ ਸਰਕਾਰ 17 ਦੀ ਨਮੀਂ ਦਾ ਮਾਤਰਾ ਵਾਲਾ ਝੋਨਾ ਖ਼ਰੀਦ ਰਹੀ ਹੈ ਪਰ ਕਿਸਾਨਾਂ ਦੀ ਮੁੱਖ ਸਮੱਸਿਆ ਹੈ ਕਿ ਮੌਸਮ ਦੇ ਬਦਲਣ ਕਾਰਨ ਨਮੀਂ ਦੀ ਮਾਤਰਾ ਹੁਣ 17 ਦੀ ਜਗ੍ਹਾ 21 ਆ ਰਹੀ ਹੈ ਜਿਸ ਵਿਚ ਓਨ੍ਹਾਂ ਦਾ ਕੋਈ ਦੋਸ਼ ਨਹੀਂ ਅਤੇ ਸਰਕਾਰ ਉਨ੍ਹਾਂ ਨਾਲ ਧੱਕਾ ਕਰ ਰਹੀ ਹੈ। ਓਨ੍ਹਾਂ ਕਿਹਾ ਕਿ ਜੇ ਸਰਕਾਰ ਉਨ੍ਹਾਂ ਦੀ ਮੰਗ ਨੂੰ ਨਹੀਂ ਮੰਨਦੀ ਤਾਂ ਉਹ ਰੋਸ ਪ੍ਰਦਰਸ਼ਨ ਵੱਡੇ ਪੱਧਰ ਕਰਨਗੇ।