ਕਿਸਾਨ ਯੂਨੀਅਨ ਉਗਰਾਹਾਂ ਨੇ ਸੂਬਾ ਤੇ ਕੇਂਦਰ ਸਰਕਾਰ ਦੀਆਂ ਘਟੀਆ ਨੀਤੀਆਂ ਵਿਰੁਧ ਕੀਤਾ ਪ੍ਰਦਰਸ਼ਨ - ਕਿਸਾਨ ਯੂਨੀਅਨ ਉਗਰਾਹਾਂ

🎬 Watch Now: Feature Video

thumbnail

By

Published : May 31, 2020, 10:59 PM IST

ਬਰਨਾਲਾ: ਕੋਰੋਨਾ ਵਾਇਰਸ ਦੀ ਔਖੀ ਘੜੀ 'ਚ ਸਰਕਾਰ ਦੀਆਂ ਘਟੀਆ ਨੀਤੀਆਂ ਦੇ ਵਿਰੋਧ ਕਰਦੇ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਬਰਨਾਲਾ ਦੇ ਪਿੰਡ ਚੀਮਾ ਵਿੱਖੇ ਸੂਬਾ ਤੇ ਕੇਂਦਰ ਸਰਕਾਰ ਦਾ ਪੁੱਤਲਾ ਸਾੜ ਕੇ ਪ੍ਰਦਰਸ਼ਨ ਕੀਤਾ। ਇਸ ਸਬੰਧੀ ਕਿਸਾਨ ਯੂਨੀਅਨ ਦੇ ਮੈਂਬਰ ਨੇ ਗੱਲਬਾਤ ਕਰਦੇ ਹੋਏ ਉਨ੍ਹਾਂ ਨੇ ਕਿਹਾ ਕਿ ਸਰਕਾਰ ਸਿਹਤ ਸਹੂਲਤਾਂ ਦੇਣ ਵਿੱਚ ਨਾਕਾਮ ਸਾਬਤ ਹੋਈ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਝੋਨਾ ਲਗਾਉਣ ਲਈ ਇਸ ਵਾਰ ਮਜ਼ਦੂਰਾਂ ਦੀ ਵੱਡੀ ਘਾਟ ਪੰਜਾਬ ਦੇ ਕਿਸਾਨਾਂ ਨੂੰ ਆ ਰਹੀ ਹੈ। ਸਰਕਾਰ ਮਜ਼ਦੂਰਾਂ ਦਾ ਪ੍ਰਬੰਧ ਕਰਨ ਦੇ ਨਾਲ-ਨਾਲ ਕਿਸਾਨਾਂ ਨੂੰ 1 ਜੂਨ ਤੋਂ ਬਿਜਲੀ ਸਪਲਾਈ 16 ਘੰਟੇ ਦੇਵੇ ਤਾਂ ਕਿ ਕਿਸਾਨਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਨਾ ਕਰਨਾ ਪਏ।

ABOUT THE AUTHOR

author-img

...view details

ETV Bharat Logo

Copyright © 2025 Ushodaya Enterprises Pvt. Ltd., All Rights Reserved.