ਕਿਸਾਨ ਯੂਨੀਅਨ ਉਗਰਾਹਾਂ ਦੇ ਸਮੂਹ ਨੇ ਕੇਂਦਰ ਸਰਕਾਰ ਵਿਰੁੱਧ ਕੀਤਾ ਪ੍ਰਦਰਸ਼ਨ - ਭਵਾਨੀਗੜ
🎬 Watch Now: Feature Video
ਸੰਗਰੂਰ: ਭਵਾਨੀਗੜ ਵਿੱਚ ਵੀਰਵਾਰ ਨੂੰ ਕਿਸਾਨ ਯੂਨੀਅਨ ਦੇ ਵੱਧ ਰਹੇ ਸਮੂਹ ਨੇ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ 3 ਆਰਡੀਨੈਂਸਾਂ ਅਤੇ ਮੰਡੀ ਬੋਰਡ ਨੂੰ ਖਤਮ ਕੀਤੇ ਜਾਣ ਤੱਕ ਪਿੰਡ ਫੱਗੂ ਵਾਲਾ ਵਿੱਚ ਕੇਂਦਰ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਕਿਸਾਨ ਆਗੂ ਨੇ ਕਿਹਾ ਕਿ ਜਦੋਂ ਤੱਕ ਸਰਕਾਰ ਪਾਸ ਹੋਏ ਆਰਡੀਨੈਂਸ ਵਾਪਸ ਨਹੀਂ ਲੈਂਦੀ ਤੇ ਮੰਡੀ ਬੋਰਡ ਨੂੰ ਬਹਾਲ ਨਹੀਂ ਕਰਦੀ, ਉਦੋਂ ਤੱਕ ਸੰਘਰਸ਼ ਜਾਰੀ ਰਹੇਗਾ। ਪਿੰਡ ਜਾ ਕੇ ਲੋਕਾਂ ਨੂੰ ਜਾਗਰੂਕ ਕਰਨ ਲਈ 25 ਤੋਂ 29 ਤੱਕ ਕਿਸੇ ਵੀ ਪਾਰਟੀ, ਖ਼ਾਸਕਰ ਬੀਜੇਪੀ ਅਤੇ ਅਕਾਲੀ ਦਲ ਦੇ ਨੇਤਾ ਨੂੰ ਪਿੰਡ ਵਿੱਚ ਦਾਖਲ ਹੋਣ ਦੀ ਇਜ਼ਾਜ਼ਤ ਨਹੀਂ ਦਿੱਤੀ ਜਾਵੇਗੀ ਅਤੇ ਇਸ ਨੂੰ ਪਿੰਡ ਦੇ ਬਾਹਰ ਘੇਰਿਆ ਜਾਵੇਗਾ।