ਫਿਰੋਜ਼ਪੁਰ ਦੀ ਅਨਾਜ ਮੰਡੀ ਵਿੱਚ ਪਹੁੰਚੇ ਕੁਲਦੀਪ ਧਾਲੀਵਾਲ, ਅਧਿਕਾਰੀਆਂ ਨੂੰ ਪ੍ਰਬੰਧ ਪੂਰੇ ਰੱਖਣ ਦੀ ਕੀਤੀ ਤਾੜਨਾ - ਮੰਡੀ ਅਧਿਕਾਰੀਆਂ ਨੂੰ ਮੌਕੇ ਉੱਤੇ ਤਾੜਨਾ
🎬 Watch Now: Feature Video
![ETV Thumbnail thumbnail](https://etvbharatimages.akamaized.net/etvbharat/prod-images/320-214-16606901-413-16606901-1665408782534.jpg)
ਪੰਜਾਬ ਦੇ ਖੇਤੀਬਾੜੀ ਮੰਤਰੀ (Minister of Agriculture) ਕੁਲਦੀਪ ਸਿੰਘ ਧਾਲੀਵਾਲ ਅੱਜ ਫ਼ਿਰੋਜ਼ਪੁਰ ਦੀ ਅਨਾਜ ਮੰਡੀ (grain market) ਵਿੱਚ ਕਿਸਾਨਾਂ ਦੀਆਂ ਫ਼ਸਲਾਂ ਦਾ ਜਾਇਜ਼ਾ ਲੈਣ ਪਹੁੰਚੇ। ਧਾਲੀਵਾਲ ਨੇ ਕਿਹਾ ਕਿ ਮੁੱਖ ਮੰਤਰੀ ਨੇ ਉਨ੍ਹਾਂ ਦੀ ਡਿਉਟੀ ਮੰਡੀਆਂ ਵਿੱਚ ਜਾਕੇ ਕਿਸਾਨਾਂ ਦਾ ਹਾਲ ਜਾਨਣ ਲਈ ਲਗਾਈ ਹੈ। ਇਸ ਮੌਕੇ ਕਿਸਾਨਾਂ ਦੀਆਂ ਸ਼ਿਕਾਇਤਾਂ ਉੱਤੇ ਮੰਤਰੀ ਧਾਲੀਵਾਲ ਨੇ ਮੰਡੀ ਅਧਿਕਾਰੀਆਂ ਨੂੰ ਮੌਕੇ ਉੱਤੇ ਹੀ ਤਾੜਨਾ (Discipline the market officials on the spot) ਕਰਦਿਆਂ ਕਿਹਾ ਕਿ ਝੋਨੇ ਦਾ ਸੀਜ਼ਨ ਜਦੋਂ ਤੱਕ ਚੱਲ ਰਿਹਾ ਹੈ ਉਦੋਂ ਤੱਕ ਸਾਰੇ ਅਧਿਕਾਰੀ ਸੰਜੀਦਗੀ ਨਾਲ ਆਪਣੀ ਜ਼ਿੰਮੇਵਾਰੀ ਨਿਭਾਉਣ ਤਾਂ ਜੋ ਕਿਸਾਨਾਂ ਨੂੰ ਕਿਸੇ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕਿਸਾਨ ਹਿਤੈਸ਼ੀ ਹੈ ਅਤੇ ਕਿਸਾਨਾਂ ਦੀ ਭਲਾਈ ਲਈ ਹਰ ਸਮੇਂ ਤਿਆਰ ਹੈ।