ਦਾਣਾ ਮੰਡੀ ਦਾ ਆਚਨਕ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕੀਤਾ ਦੌਰਾ - ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਅਪੀਲ
🎬 Watch Now: Feature Video
![ETV Thumbnail thumbnail](https://etvbharatimages.akamaized.net/etvbharat/prod-images/320-214-16605760-202-16605760-1665405027358.jpg)
ਤਰਨਤਾਰਨ ਦਾਣਾ ਮੰਡੀ (Dana Mandi) ਵਿਚ ਚੱਲ ਰਹੇ ਝੋਨੇ ਦੇ ਸੀਜ਼ਨ (Paddy season) ਦੌਰਾਨ ਕਿਸਾਨਾਂ ਨੂੰ ਆ ਰਹੀਆਂ ਮੁਸ਼ਕਿਲਾਂ ਦਾ ਜਾਇਜ਼ਾ ਲੈਣ ਲਈ ਕੈਬਨਿਟ ਮੰਤਰੀ ਕੁਲਦੀਪ ਧਾਲੀਵਾਲ ਪਹੁੰਚੇ। ਇਸ ਮੌਕੇ ਮੰਤਰੀ ਧਾਲੀਵਾਲ ਨੇ ਮੰਡੀ ਵਿੱਚ ਕੂੜੇ ਦੇ ਢੇਰ (Garbage piles in the market) ਹੋਣ ਨੂੰ ਲੈਕੇ ਸਥਾਨਕ ਸੈਕਟਰੀ ਨੂੰ ਫਟਕਾਰ ਲਗਾਉਂਦਿਆਂ ਮੌਕੇ ਉੱਤੇ ਹੀ ਸਾਰੀਆਂ ਮੁਸ਼ਕਿਲਾਂ ਨੂੰ ਹੱਲ ਕਰਨ ਲਈ ਨਿਰਦੇਸ਼ ਦਿੱਤੇ। ਧਾਲੀਵਾਲ ਨੇ ਕਿਹਾ ਕਿ ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਤਰ੍ਹਾਂ ਦੀ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ। ਧਾਲੀਵਾਲ ਨੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਅਪੀਲ (Appeal to farmers not to burn stubble) ਕਰਦਿਆਂ ਸਰਕਾਰ ਦਾ ਸਾਥ ਦੇਣ ਲਈ ਕਿਹਾ ਤਾਂ ਜੋ ਪੰਜਾਬ ਦੇ ਵਾਤਾਵਰਣ ਨੂੰ ਸ਼ੁੱਧ ਬਣਾਇਆ ਜਾ ਸਕੇ।