ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਲ ਹੋਇਆ ਨੌਜਵਾਨਾਂ ਦਾ ਵੱਡਾ ਸਮੂਹ
🎬 Watch Now: Feature Video
ਫ਼ਤਹਿਗੜ੍ਹ ਸਾਹਿਬ : ਸ਼੍ਰੋਮਣੀ ਅਕਾਲੀ ਦਲ ਨੂੰ ਉਦੋਂ ਵੱਡਾ ਬਲ ਮਿਲਿਆ, ਜਦੋਂ ਵੱਖ-ਵੱਖ ਰਾਜਨੀਤਕ (Political) ਪਾਰਟੀਆਂ ਦੇ ਨੌਜਵਾਨ ਹਲਕਾ ਇੰਚਾਰਜ ਦੀਦਾਰ ਸਿੰਘ ਭੱਟੀ ਦੀ ਅਗਵਾਈ ਵਿੱਚ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਏ । ਅਕਾਲੀ ਦਲ ਵਿੱਚ ਸ਼ਾਮਲ ਹੋਣ ‘ਤੇ ਸਮੁੱਚੇ ਨੌਜਵਾਨਾਂ ਨੂੰ ਸਿਰੋਪਾਓ ਦੇ ਕੇ ਹਲਕਾ ਇੰਚਾਰਜ ਦੀਦਾਰ ਸਿੰਘ ਭੱਟੀ ਵੱਲੋਂ ਪਾਰਟੀ ਵਿੱਚ ਜੀ ਆਇਆਂ ਆਖਿਆ ਗਿਆ, ਅਤੇ ਉਨ੍ਹਾਂ ਨੂੰ ਸ਼੍ਰੋਮਣੀ ਅਕਾਲੀ ਦਲ ਵਿੱਚ ਪੂਰਾ ਮਾਣ ਸਨਮਾਨ ਦਿੱਤੇ ਜਾਣ ਦਾ ਵਿਸ਼ਵਾਸ ਵੀ ਦਿਵਾਇਆ। ਇਸ ਮੌਕੇ ਅਕਾਲੀ ਦਲ ਵਿੱਚ ਸ਼ਾਮਲ ਹੋਣ ਵਾਲੇ ਨੌਜਵਾਨਾਂ ਵੱਲੋਂ ਹਲਕਾ ਇੰਚਾਰਜ ਦੀਦਾਰ ਸਿੰਘ ਭੱਟੀ ਨੂੰ ਵਿਸ਼ਵਾਸ ਦਿਵਾਇਆ ਗਿਆ, ਕਿ ਉਹ ਉਨ੍ਹਾਂ ਨਾਲ ਡੱਟ ਕੇ ਖੜ੍ਹੇ ਰਹਿਣਗੇ, ਤੇ ਸ਼੍ਰੋਮਣੀ ਅਕਾਲੀ ਦਲ ਨੂੰ ਮਜ਼ਬੂਤ ਕਰਨ ਲਈ ਹਰ ਸੰਭਵ ਮਦਦ (Help) ਕਰਨਗੇ।