ਸ਼ਿਵ ਸੈਨਾ ਦੇ ਕਤਲ ਤੋਂ ਬਾਅਦ ਕੌਮੀ ਪ੍ਰਧਾਨ ਨੇ ਉਮੀਦਵਾਰਾਂ ਲਈ ਮੰਗੀ ਸੁਰੱਖਿਆ - ludhiana
🎬 Watch Now: Feature Video
ਲੁਧਿਆਣਾ: ਸਨਿੱਚਰਵਾਰ ਨੂੰ ਲੁਧਿਆਣਾ ਵਿਖੇ ਸ਼ਿਵ ਸੈਨਾ ਹਿੰਦੁਸਤਾਨ ਵਲੋਂ ਲੁਧਿਆਣਾ 'ਚ ਇੱਕ ਪ੍ਰੈੱਸ ਕਾਨਫ਼ਰੰਸ ਕੀਤੀ ਗਈ। ਇਸ ਵਿੱਚ ਸ਼ਿਵ ਸੈਨਾ ਹਿੰਦੁਸਤਾਨ ਦੇ ਕੌਂਮੀ ਪ੍ਰਧਾਨ ਪਵਨ ਗੁਪਤਾ ਨੇ ਹਿੱਸਾ ਲਿਆ। ਇਸ ਮੌਕੇ ਪਵਨ ਗੁਪਤਾ ਨੇ ਕਿਹਾ ਕਿ ਗੁਰਦਾਸਪੁਰ 'ਚ ਜੋ ਸ਼ਿਵ ਸੈਨਾ ਦੇ ਆਗੂ ਦਾ ਕਤਲ ਕੀਤਾ ਗਿਆ ਹੈ ਉਸ ਤੋਂ ਜ਼ਾਹਰ ਹੈ ਕਿ ਪੰਜਾਬ 'ਚ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਖ਼ਰਾਬ ਹੋ ਚੁੱਕੀ ਹੈ। ਪਵਨ ਗੁਪਤਾ ਨੇ ਮੰਗ ਕੀਤੀ ਕਿ ਸ਼ਿਵ ਸੈਨਾ ਨੇ ਪੰਜਾਬ ਭਰ 'ਚ ਜੋ ਵੀ ਉਮੀਦਵਾਰ ਖੜੇ ਕੀਤੇ ਹਨ ਉਨ੍ਹਾਂ ਨੂੰ ਸਖ਼ਤ ਸੁਰੱਖਿਆ ਮੁਹੱਈਆਂ ਕਰਵਾਈ ਜਾਣੀ ਚਾਹੀਦੀ ਹੈ ਕਿਉਂਕਿ ਉਨ੍ਹਾਂ ਦੀ ਜਾਨ ਨੂੰ ਖ਼ਤਰਾ ਹੈ।