ਈ ਸਟੈਂਪਿੰਗ ਨੂੰ ਲੈਕੇ ਪੰਜਾਬ ਦੇ ਵਕੀਲ ਨੇ ਸਰਕਾਰ ਖਿਲਾਫ਼ ਖੋਲ੍ਹਿਆ ਮੋਰਚਾ
🎬 Watch Now: Feature Video
ਬਠਿੰਡਾ: ਪੰਜਾਬ ਸਰਕਾਰ ਵੱਲੋਂ ਆਨਲਾਈਨ ਸਟੈਂਪ ਡਿਊਟੀ ਕੀਤੇ ਜਾਣ ਤੋਂ ਬਾਅਦ ਅਦਾਲਤੀ ਪ੍ਰਕਿਰਿਆ ਪੂਰੀ ਤਰ੍ਹਾਂ ਡਗਮਗਾ ਗਈ ਹੈ। ਇਸ ਦੇ ਰੋਸ ਵਜੋਂ ਪੰਜਾਬ ਦੇ ਸਮੁੱਚੇ ਵਕੀਲ ਭਾਈਚਾਰੇ ਵੱਲੋਂ ਬਾਰ ਐਸੋਸੀਏਸ਼ਨਾਂ ਰਾਹੀਂ ਇੱਕ ਰੋਜ਼ਾ ਹੜਤਾਲ ਕੀਤੀ ਗਈ। ਬਠਿੰਡਾ ਬਾਰ ਦੇ ਸੈਕਟਰੀ ਸੁਨੀਲ ਤ੍ਰਿਪਾਠੀ ਨੇ ਗੱਲਬਾਤ ਦੌਰਾਨ ਦੱਸਿਆ ਕਿ ਈ ਸਟੈਂਪਿੰਗ ਕਰਨ ਤੋਂ ਬਾਅਦ ਵੱਡੀ ਪੱਧਰ ਉੱਪਰ ਅਦਾਲਤੀ ਪ੍ਰਕਿਰਿਆ ਵਿੱਚ ਅੜਚਣਾਂ ਖੜ੍ਹੀਆਂ ਹੋ ਗਈਆਂ ਹਨ ਕਿਉਂਕਿ ਈ ਸਟੈਂਪਿੰਗ ਦੇ ਚਲਦਿਆਂ ਜਿੱਥੇ ਲੋਕਾਂ ਨੂੰ ਟਿਕਟਾਂ ਅਤੇ ਸਟੈਂਪ ਪੇਪਰ ਨਹੀਂ ਮਿਲ ਰਹੇ ਉਥੇ ਹੀ ਅਦਾਲਤ ਵਿੱਚ ਕੇਸ ਦਾਇਰ ਕਰਨ ਵਾਲਿਆਂ ਨੂੰ ਵੀ ਇਸ ਦਾ ਖਮਿਆਜ਼ਾ ਭੁਗਤਣਾ ਪੈ ਰਿਹਾ ਹੈ ਅਤੇ ਰੋਜ਼ਾਨਾ ਵੱਡੀ ਗਿਣਤੀ ਵਿੱਚ ਜ਼ਮਾਨਤਾਂ ਆਦਿ ਲਗਾਉਣ ਵਾਲੇ ਲੋਕਾਂ ਨੂੰ ਵੱਡੀਆਂ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਹੈ ਕਿ ਇਸੇ ਦੇ ਰੋਸ ਵਜੋਂ ਸਮੁੱਚੇ ਪੰਜਾਬ ਵਿਚ ਬਾਰ ਐਸੋਸੀਏਸ਼ਨਾਂ ਵੱਲੋਂ ਇੱਕ ਰੋਜ਼ਾ ਹੜਤਾਲ ਕੀਤੀ ਗਈ ਹੈ ਤੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਗਈ ਹੈ ਕਿ ਈ ਸਟੈਂਪਿੰਗ ਡਿਊਟੀ ਦੀ ਪ੍ਰਕਿਰਿਆ ਨੂੰ ਬਦਲਿਆ ਜਾਵੇ ਤਾਂ ਜੋ ਅਦਾਲਤੀ ਪ੍ਰਕਿਰਿਆ ਸੁਚੱਜੇ ਢੰਗ ਨਾਲ ਚੱਲ ਸਕੇ। ਦੂਸਰਾ ਨਾਭਾ ਅਤੇ ਧੂਰੀ ਵਿਖੇ ਸੀਨੀਅਰ ਵਕੀਲ ਨਾਲ ਪੁਲਿਸ ਦੇ ਕੀਤੇ ਗਏ ਵਿਵਹਾਰ ਨੂੰ ਦੇਖਦੇ ਹੋਏ ਇਹ ਸਟ੍ਰਾਈਕ ਕੀਤੀ ਗਈ ਹੈ। ਉਨ੍ਹਾਂ ਪੁਲਿਸ ਵੱਲੋਂ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਵੀ ਕੀਤੀ ਗਈ।