ਖੱਬੀਆਂ ਪਾਰਟੀਆਂ ਨੇ ਕੇਂਦਰ ਸਰਕਾਰ ਦਾ ਸਾੜਿਆ ਪੁਤਲਾ, ਕਹੀਆਂ ਇਹ ਵੱਡੀਆਂ ਗੱਲਾਂ - ਦੇਸ਼ ਵਿੱਚ ਘੱਟ ਗਿਣਤੀਆਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ
🎬 Watch Now: Feature Video
ਤਰਨ ਤਾਰਨ:ਖੱਬੀਆਂ ਪਾਰਟੀਆਂ ਵੱਲੋਂ ਕੇਂਦਰ ਸਰਕਾਰ ਦਾ ਪੁਤਲਾ ਸਾੜਕੇ ਨਾਅਰੇਬਾਜ਼ੀ ਕੀਤੀ ਗਈ ਹੈ। ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਦੇ ਆਗੂ ਸਰਪੰਚ ਸੁਲੱਖਣ ਸਿੰਘ ਤੁੜ ਅਤੇ ਭਾਰਤੀ ਕਮਿਊਨਿਸਟ ਦੇ ਆਗੂ ਗੁਰਦਿਆਲ ਸਿੰਘ ਖਡੂਰ ਸਾਹਿਬ, ਸੀ ਪੀ ਆਈ ਆਗੂ ਨਰਿੰਦਰ ਸਿੰਘ ਖਡੂਰ ਸਾਹਿਬ ਤੇ ਹੋਰ ਆਗੂਆਂ ਨੇ ਬੋਲਦੇ ਹੋਏ ਕਿਹਾ ਕਿ ਮੋਦੀ ਸਰਕਾਰ ਵੱਲੋਂ ਲਗਾਤਾਰ ਮਹਿੰਗਾਈ ਵਧਾ ਕੇ ਗਰੀਬ ਲੋਕਾਂ ਦਾ ਕਚੂੰਭਰ ਕੱਢਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਵੱਲੋਂ ਫਾਸ਼ੀਵਾਦ ਏਜੰਡਾ ਲਾਗੂ ਕੀਤਾ ਜਾ ਰਿਹਾ ਅਤੇ ਹੱਕ ਮੰਗਦੇ ਲੋਕਾਂ ਨੂੰ ਜੇਲ੍ਹਾਂ ਵਿੱਚ ਡੱਕਿਆ ਜਾ ਰਿਹਾ ਹੈ। ਇਸਦੇ ਨਾਲ ਹੀ ਉਨ੍ਹਾਂ ਕਿਹਾ ਕਿ ਦੇਸ਼ ਵਿੱਚ ਘੱਟ ਗਿਣਤੀਆਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ।