ਲੋਕ ਇਨਸਾਫ਼ ਪਾਰਟੀ ਦੇ ਆਗੂਆਂ ਨੇ ਕੈਬਨਿਟ ਮੰਤਰੀ ਧਰਮਸੋਤ ਨੂੰ ਬਰਖ਼ਾਸਤ ਕਰਨ ਦੀ ਕੀਤੀ ਮੰਗ - ਸੋਨੀਆ ਗਾਂਧੀ ਦੀ ਰਿਹਾਇਸ਼ ਦਾ ਘਿਰਾਓ ਕੀਤਾ ਜਾਵੇਗਾ
🎬 Watch Now: Feature Video
ਸ੍ਰੀ ਮੁਕਤਸਰ ਸਾਹਿਬ: ਕੈਬਨਿਟ ਮੰਤਰੀ ਧਰਮਸੋਤ ਦੇ ਵਿਭਾਗ 'ਚ ਹੋਏ ਵਜੀਫ਼ਾ ਘੁਟਾਲੇ ਨੂੰ ਲੈ ਕੇ ਲੋਕ ਇਨਸਾਫ਼ ਪਾਰਟੀ ਨੇ ਸੂਬਾ ਸਰਕਾਰ ਤੋਂ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਲੋਕ ਇਨਸਾਫ਼ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਧਰਮਜੀਤ ਸਿੰਘ ਬੌਨੀ ਨੇ ਕੋਰੋਨਾ ਸੁਰੱਖਿਆ ਨਿਯਮਾਂ ਦੀ ਪਾਲਣਾ ਕਰਦੇ ਹੋਏ ਡਿਪਟੀ ਕਮਿਸ਼ਨਰ ਰਾਹੀਂ ਮੁੱਖ ਮੰਤਰੀ ਨੂੰ ਮੰਗ ਪੱਤਰ ਭੇਜਿਆ। ਇਸ ਮੌਕੇ ਲੋਕ ਇਨਸਾਫ਼ ਪਾਰਟੀ ਦੇ ਜਿਲ੍ਹਾ ਪ੍ਰਧਾਨ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਵੰਗਾਰਦਿਆਂ ਆਖਿਆ ਕਿ ਜੇਕਰ ਧਰਮਸੋਤ ਨੂੰ ਬਰਖ਼ਾਸਤ ਨਹੀਂ ਕੀਤਾ ਗਿਆ ਤਾਂ ਸੋਨੀਆ ਗਾਂਧੀ ਦੀ ਰਿਹਾਇਸ਼ ਦਾ ਘਿਰਾਓ ਕੀਤਾ ਜਾਵੇਗਾ। ਸ੍ਰੀ ਮੁਕਤਸਰ ਸਾਹਿਬ ਦੇ ਤਹਿਸੀਲਦਾਰ ਰਮੇਸ਼ ਕੁਮਾਰ ਨੇ ਮੰਗ ਪੱਤਰ ਪ੍ਰਾਪਤ ਕੀਤੇ ਜਾਣ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਇਹ ਮੰਗ ਪੱਤਰ ਸੂਬਾ ਸਰਕਾਰ ਤੱਕ ਪਹੁੰਚਾ ਦਿੱਤਾ ਜਾਵੇਗਾ।