ਅੰਮ੍ਰਿਤਸਰ: ਚੋਰਾਂ ਦੇ ਹੌਂਸਲੇ ਬੁਲੰਦ, ਦਿਨ ਦਿਹਾੜੇ ਗੁਰਦੁਆਰਾ ਸਾਹਿਬ ਵਿੱਚ ਕੀਤੀ ਚੋਰੀ - ਗੁਰਦੁਆਰਾ ਰਾਮਦਾਸ ਸਾਹਿਬ
🎬 Watch Now: Feature Video
ਅੰਮ੍ਰਿਤਸਰ ਦੇ ਪਿੰਡ ਬੋਪਾਰਾਏ ਬਾਜ ਸਿੰਘ ਦੇ ਗੁਰਦੁਆਰਾ ਰਾਮਦਾਸ ਸਾਹਿਬ ਵਿਖੇ ਚੋਰ ਵਲੋਂ ਗੋਲਕ ਤੋੜ ਕੇ ਚੋਰੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਗੁਰਦੁਆਰਾ ਪਰਿਸਰ ਅੰਦਰ ਲੱਗੇ ਸੀਸੀਟੀਵੀ ਕੈਮਰਿਆਂ ਤੋਂ ਅਣਜਾਣ ਚੋਰ ਦਾ ਇਹ ਕਾਰਾ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਿਆ। ਪਿੰਡ ਵਾਸੀਆਂ ਨੇ ਸੀਸੀਟੀਵੀ ਫੁਟੇਜ ਦੇ ਅਧਾਰ ਉੱਤੇ ਹੀ ਚੋਰ ਦੀ ਪਛਾਣ ਕਰ ਕੇ ਚੋਰ ਨੂੰ ਪੁਲਿਸ ਹਵਾਲੇ ਕੀਤਾ। ਪਿੰਡ ਵਾਸੀਆਂ ਨੇ ਮੰਗ ਕੀਤੀ ਕਿ ਚੋਰ ਉੱਤੇ ਸਖ਼ਤ ਕਾਰਵਾਈ ਕੀਤੀ ਜਾਵੇ। ਉਨ੍ਹਾਂ ਦੱਸਿਆ ਕਿ ਚੋਰ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅੰਗਾਂ ਨੂੰ ਕੋਈ ਨੁਕਸਾਨ ਨਹੀਂ ਪਹੁੰਚਾਇਆ ਪਰ ਸ਼ਸਤਰ ਨਾਲ ਗੋਲਕ ਖੋਲ੍ਹੀ। ਇਹ ਸਾਰੀ ਘਟਨਾ ਵੀਡੀਓ ਵਿੱਚ ਵੇਖੀ ਜਾ ਸਕਦੀ ਹੈ।