ਮਿਸ਼ਨ ਫਤਿਹ: ਲੁਧਿਆਣਾ ਪੁਲਿਸ ਨੇ ਲੋਕਾਂ ਨੂੰ ਕੀਤਾ ਜਾਗਰੂਕ - ਲੁਧਿਆਣਾ ਪੁਲਿਸ ਨੇ ਲੋਕਾਂ ਨੂੰ ਕੀਤਾ ਜਾਗਰੂਕ
🎬 Watch Now: Feature Video
![ETV Thumbnail thumbnail](https://etvbharatimages.akamaized.net/etvbharat/prod-images/320-214-7700717-thumbnail-3x2-dh.jpg)
ਲੁਧਿਆਣਾ: ਪੰਜਾਬ ਸਰਕਾਰ ਵੱਲੋਂ ਕੋਰੋਨਾ ਮਹਾਂਮਾਰੀ 'ਤੇ ਕਾਬੂ ਪਾਉਣ ਲਈ ਮਿਸ਼ਨ ਫ਼ਤਿਹ ਦੀ ਸ਼ੁਰੂਆਤ ਕੀਤੀ ਗਈ ਹੈ। ਜਿਸ ਦੇ ਮਿਸ਼ਨ ਤਹਿਤ ਵੱਧ ਤੋਂ ਵੱਧ ਲੋਕਾਂ ਨਾਲ ਜੁੜ ਕੇ ਕੋਰੋਨਾ ਮਹਾਂਮਾਰੀ ਤੋਂ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਦੇ ਲਈ ਲੋਕਾਂ ਨੂੰ ਮਾਸਕ ਦੀ ਵਰਤੋਂ, ਹੱਥ ਅਤੇ ਆਪਣੇ ਆਪ ਨੂੰ ਸਾਫ ਸੁਥਰਾ ਰੱਖਣ ਤੇ ਸਮਾਜਿਕ ਦੂਰੀ ਰੱਖਣ ਦੀ ਅਪੀਲ ਵੀ ਕੀਤੀ ਜਾ ਰਹੀ ਹੈ, ਤਾਂ ਜੋ ਪੰਜਾਬ ਨੂੰ ਪੂਰੀ ਤਰ੍ਹਾਂ ਕੋਰੋਨਾ ਮੁਕਤ ਕੀਤਾ ਜਾ ਸਕੇ। ਲੁਧਿਆਣਾ ਦੇ ਕਮਿਸ਼ਨਰ ਅਗਰਵਾਲ ਨੇ ਕਿਹਾ ਕਿ ਆਮ ਲੋਕ ਵੀ ਕੋਵਾ ਐਪ ਰਾਹੀਂ ਇਸ ਮਿਸ਼ਨ ਦਾ ਹਿੱਸਾ ਬਣ ਸਕਦੇ ਹਨ। ਉਨ੍ਹਾਂ ਕਿਹਾ ਕਿ ਇਸ ਮਿਸ਼ਨ ਨੂੰ ਕਾਮਯਾਬ ਬਣਾਉਣ ਲਈ ਯੋਗਦਾਨ ਦੇਣ ਵਾਲਿਆਂ ਨੂੰ ਸਰਟੀਫਿਕੇਟ ਅਤੇ ਇਨਾਮ ਵੀ ਦਿੱਤੇ ਜਾਣਗੇ।