ਸਰਕਾਰੀ ਬੱਸ ਨੇ ਵਿਅਕਤੀ ਨੂੰ ਮਾਰੀ ਟੱਕਰ, ਹੋਈ ਮੌਤ - ਬਠਿੰਡਾ ਨੈਸ਼ਨਲ ਹਾਈਵੇ
🎬 Watch Now: Feature Video
ਬਰਨਾਲਾ: ਸ਼ਹਿਰ ਚ ਬਠਿੰਡਾ ਨੈਸ਼ਨਲ ਹਾਈਵੇ ’ਤੇ ਘੜੈਲੀ ਕੋਲ ਇੱਕ ਸਰਕਾਰੀ ਬੱਸ ਨੇ ਰਾਹ ਜਾਂਦੇ ਵਿਅਕਤੀ ਨੂੰ ਟੱਕਰ ਮਾਰ ਦਿੱਤੀ ਜਿਸ ਕਾਰਨ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ। ਮੌਕੇ ’ਤੇ ਮੌਜੂਦ ਲੋਕਾਂ ਨੇ ਦੱਸਿਆ ਕਿ ਜਦੋਂ ਸੜਕ ਪਾਰ ਕਰਨ ਲੱਗਾ ਤਾਂ ਪੀਆਰਟੀਸੀ ਬੱਸ ਹੇਠਾਂ ਆਉਣ ਕਾਰਨ ਉਸਦੀ ਮੌਤ ਹੋ ਗਈ। ਹਾਦਸੇ ਤੋਂ ਬਾਅਦ ਕਾਫੀ ਸਮੇਂ ਬਾਅਦ ਐਂਬੂਲੈਂਸ ਪਹੁੰਚੀ। ਜੇਕਰ ਐਂਬੂਲੈਂਸ ਸਮੇਂ ਸਿਰ ਪਹੁੰਚ ਜਾਂਦੀ ਤਾਂ ਸ਼ਾਇਦ ਨੌਜਵਾਨ ਨੂੰ ਬਚਾਇਆ ਜਾ ਸਕਦਾ ਸੀ। ਉੱਥੇ ਹੀ ਮ੍ਰਿਤਕ ਦੇ ਪਰਿਵਾਰਿਕ ਮੈਂਬਰਾਂ ਨੇ ਸਰਕਾਰ ਬੱਸ ਚਾਲਕ ਦੇ ਖਿਲਾਫ ਕਾਰਵਾਈ ਦੀ ਮੰਗ ਕੀਤੀ ਹੈ। ਦੂਜੇ ਪਾਸੇ ਮੌਕੇ ਤੇ ਪਹੁੰਚੀ ਪੁਲਿਸ ਨੇ ਕਿਹਾ ਕਿ ਬਿਆਨਾਂ ਦੇ ਆਧਾਰ ’ਤੇ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ।