ਰੇਲਗੱਡੀ ਹੇਠ ਆਉਣ ਕਾਰਨ ਸ਼ਖ਼ਸ ਦੀ ਮੌਤ - Man dies after falling under train
🎬 Watch Now: Feature Video
ਗੁਰਦਾਸਪੁਰ: ਜ਼ਿਲ੍ਹੇ ਦੇ ਕਾਹਨੂੰਵਾਨ ਰੇਲਵੇ ਫਾਟਕ ਨੇੜੇ ਪਠਾਨਕੋਟ ਤੋਂ ਅੰਮ੍ਰਿਤਸਰ ਜਾ ਰਹੀ ਪੈਸੰਜਰ ਰੇਲ ਗੱਡੀ ਹੇਠ ਆਉਣ ਕਾਰਨ ਸ਼ਖ਼ਸ ਦੀ ਮੌਤ ਹੋ ਗਈ ਹੈ। ਇਸ ਘਟਨਾ ਦੀ ਜਾਣਕਾਰੀ ਮਿਲਦੇ ਹੀ ਆਲੇ ਦੁਆਲੇ ਦੇ ਲੋਕਾਂ ਵਿੱਚ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ। ਇਸ ਸਬੰਧੀ ਪੁਲਿਸ ਨੂੰ ਵੀ ਜਾਣਕਾਰੀ ਦਿੱਤੀ ਗਈ ਜਿਸ ਤੋਂ ਬਾਅਦ ਘਟਨਾ ਸਥਾਨ ਤੇ ਪਹੁੰਚੀ ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਮ੍ਰਿਤਕ ਦੀ ਪਛਾਣ ਨਹੀਂ ਹੋ ਸਕੀ ਹੈ ਕਿਉਂਕਿ ਉਸਦੇ ਅੰਗ ਜ਼ਿਆਦਾਤਰ ਕੱਟੇ ਜਾ ਚੱਕੇ ਹਨ। ਉਨ੍ਹਾਂ ਦੱਸਿਆ ਕਿ ਰੇਲਵੇ ਪੁਲਿਸ ਵੱਲੋਂ 174 ਦੀ ਕਾਰਵਾਈ ਕੀਤੀ ਜਾ ਰਹੀ ਹੈ।