ਲੁੱਟ ਦੇ ਇਰਾਦੇ ਨਾਲ ਸ਼ਖਸ ਦਾ ਗੋਲੀਆਂ ਮਾਰਕੇ ਕਤਲ

By

Published : May 17, 2022, 6:24 PM IST

thumbnail
ਅੰਮ੍ਰਿਤਸਰ: ਸੂਬੇ ਵਿੱਚ ਅਪਰਾਧਿਕ ਘਟਨਾਵਾਂ ਵਧਦੀਆਂ ਜਾ ਰਹੀਆਂ ਹਨ। ਅੰਮ੍ਰਿਤਸਰ ਦੇ ਮਨਾਂਵਾਲਾ ਵਿਖੇ 2 ਅਣਪਛਾਤੇ ਲੋਕਾਂ ਨੇ ਲੁੱਟ ਦੇ ਇਰਾਦੇ ਨਾਲ ਸ਼ਖਸ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕ ਦੇ ਸਾਲੇ ਅਤੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਚਰਨਜੀਤ ਆਪਣੇ ਸਹੁਰੇ ਨੂੰ ਜੋ ਕਿ ਹਸਪਤਾਲ ਵਿਚ ਜੇਰੇ ਇਲਾਜ ਸੀ ਦਾ ਪਤਾ ਲੈ ਕੇ ਮਾਨਾਂਵਾਲਾ ਵਿਖੇ ਆਪਣੇ ਦੋ ਸਾਥੀਆਂ ਨਾਲ ਘਰ ਵਾਪਿਸ ਆ ਰਿਹਾ ਸੀ ਕਿ ਰਸਤੇ ਵਿਚ ਪਿਸ਼ਾਬ ਕਰਨ ਮੌਕੇ ਮਗਰੋਂ ਆਏ ਦੋ ਗੱਡੀ ਸਵਾਰਾਂ ਨੇ ਪਹਿਲਾਂ ਤਾਂ ਲੋਹੇ ਦੀ ਰਾਡ ਨਾਲ ਹਮਲਾ ਕੀਤਾ ਅਤੇ ਫਿਰ ਲੁੱਟ ਦੇ ਦੌਰਾਨ ਚਰਨਜੀਤ ਸਿੰਘ ਨੂੰ ਗੋਲੀ ਮਾਰ ਦਿੱਤੀ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦੇ ਪਰਿਵਾਰਕ ਮੈਂਬਰ ਦਾ ਹਸਪਤਾਲ ਜਾਂਦਿਆਂ ਮੌਤ ਹੋ ਗਈ ਸੀ। ਪਰਿਵਾਰਕ ਮੈਂਬਰਾਂ ਵੱਲੋਂ ਪੁਲਿਸ ਦੀ ਕਾਰਗੁਜਾਰੀ ਉੱਪਰ ਸਵਾਲ ਖੜ੍ਹੇ ਕੀਤੇ ਗਏ ਹਨ ਨਾਲ ਹੀ ਉਨ੍ਹਾਂ ਇਸ ਕਤਲ ਮਾਮਲੇ ਵਿੱਚ ਇਨਸਾਫ ਦੀ ਮੰਗ ਕੀਤੀ ਗਈ ਹੈ। ਇਸ ਮੌਕੇ ਪੁਲਿਸ ਜਾਂਚ ਅਧਿਕਾਰੀ ਦਾ ਕਹਿਣਾ ਹੈ ਕਿ ਇਸ ਘਟਨਾ ਦੀ ਪੂਰੀ ਜਾਂਚ ਕਰ ਰਹੇ ਹਾਂ ਜਲਦ ਬਣਦੀ ਕਾਰਵਾਈ ਕੀਤੀ ਜਾਵੇਗੀ।

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.