ਮਨੀਸ਼ ਤਿਵਾੜੀ ਨੇੇ ਅਨੰਦਪੁਰ ਸਾਹਿਬ ਹਲਕੇ ਵਿੱਚ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ - ਸੰਸਦ ਮੈਂਬਰ ਮਨੀਸ਼ ਤਿਵਾੜੀ ਅਨੰਦਪੁਰ ਸਾਹਿਬ
🎬 Watch Now: Feature Video
ਰੂਪਨਗਰ: ਸੰਸਦ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ Manish Tewari inaugurated development works ਵੱਲੋ ਸ੍ਰੀ ਅਨੰਦਪੁਰ ਸਾਹਿਬ ਹਲਕੇ ਵਿੱਚ ਵੱਖ-ਵੱਖ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ ਗਿਆ। ਇਸ ਦੌਰਾਨ ਮਨੀਸ਼ ਤਿਵਾੜੀ ਨੇ ਪਿੰਡ ਪਪਰਾਲਾ ਵਿੱਚ 13 ਲੱਖ ਰੁਪਏ ਦੀ ਲਾਗਤ ਨਾਲ ਲੋਕਾਂ ਦੀ ਸਹੂਲਤ ਲਈ ਬਣਾਈ ਗਈ ਧਰਮਸ਼ਾਲਾ ਦਾ ਉਦਘਾਟਨ ਕੀਤਾ ਗਿਆ ਅਤੇ ਦੋ ਲੱਖ ਰੁਪਏ ਦੀ ਗ੍ਰਾਂਟ ਵੀ ਦਿੱਤੀ। ਪਿੰਡ ਵਾਸੀਆਂ ਵੱਲੋ ਵੀ ਪਿੰਡ ਦੀਆਂ ਹੋਰ ਸਮੱਸਿਆਵਾਂ ਸੰਬੰਧੀ ਵੀ ਲੋਕ ਸਭਾ ਮੈਂਬਰ ਨੂੰ ਜਾਣੂ ਕਰਵਾਇਆ ਅਤੇ ਇਸ ਸਮੱਸਿਆਵਾਂ ਦਾ ਹੱਲ ਕਰਨ ਦੀ ਮੰਗ ਰੱਖੀ ਗਈ। ਇਸ ਮੌਕੇ ਉੱਤੇ ਮੈਂਬਰ ਪਾਰਲੀਮੈਂਟ ਮਨੀਸ਼ ਤਿਵਾੜੀ ਨੇ ਕਿਹਾ ਕਿ ਪਿੰਡਾਂ ਵਿਚ ਸ਼ਹਿਰੀ ਪੱਧਰ ਉੱਤੇ ਸਹੂਲਤਾਂ ਦੇ ਕੇ ਹੀ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਿਆ ਜਾ ਸਕਦਾ ਹੈ ਅਤੇ ਉਹ ਵਿਖਾਵੇ ਤੇ ਨਹੀਂ ਸਗੋਂ ਕੰਮ ਕਰਨ ਵਿਚ ਵਿਸ਼ਵਾਸ ਰੱਖਦੇ ਹਨ ਜੋ ਕਿ ਜ਼ਮੀਨੀ ਪੱਧਰ ਤੇ ਦਿਖਾਈ ਦੇ ਰਿਹਾ ਹੈ।