ਮਾਨਸਾ ਦੇ ਕਿਸਾਨਾਂ ਨੇ ਕੱਢਿਆ ਕੇਂਦਰ ਦਾ ਅਰਥੀ ਫੂਕ ਮੁਜਾਹਰਾ - farm laws
🎬 Watch Now: Feature Video
ਮਾਨਸਾ: ਖੇਤੀ ਆਰਡੀਨੈਂਸਾਂ ਨੂੰ ਰੱਦ ਕਰਨ ਦੀ ਮੰਗ ਕਰ ਰਹੇ ਕਿਸਾਨਾਂ ਦੀ ਪਿਛਲੇ ਦਿਨੀਂ ਦਿੱਲੀ 'ਚ ਮੀਟਿੰਗ ਬੇਸਿੱਟਾ ਰਹੀ। ਪੰਜਾਬ ਭਰ ਵਿੱਚ ਕਿਸਾਨਾਂ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਅਮਿਤ ਸ਼ਾਹ ਦਾ ਪੁਤਲਾ ਭਾਜਪਾ ਦੇ ਜ਼ਿਲ੍ਹਾ ਆਗੂਆਂ ਦੇ ਘਰਾਂ ਬਾਹਰ ਸਾੜ ਕੇ ਕੇਂਦਰ ਸਰਕਾਰ ਦੇ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਗਿਆ। ਉੱਥੇ ਹੀ ਕਿਸਾਨ ਜਥੇਬੰਦੀਆਂ ਵੱਲੋਂ ਇਨ੍ਹਾਂ ਆਗੂਆਂ ਨੂੰ ਅਪੀਲ ਕੀਤੀ ਗਈ ਕਿ ਜੇਕਰ ਉਹ ਕਿਸਾਨ ਹਿਤੈਸ਼ੀ ਅਤੇ ਦੇ ਭਲੇ ਦੀ ਗੱਲ ਕਰਦੇ ਹਨ ਤਾਂ ਉਹ ਤੁਰੰਤ ਭਾਜਪਾ ਤੋਂ ਅਸਤੀਫ਼ਾ ਦੇਣ ਅਤੇ ਪੰਜਾਬ ਦੇ ਹਿੱਤਾਂ ਦੀ ਰਾਖੀ ਕਰਨ ਦੇ ਲਈ ਕਿਸਾਨਾਂ ਦੇ ਨਾਲ ਆਉਣ। ਉਨ੍ਹਾਂ ਕਿਹਾ ਕਿ ਜੇਕਰ ਇਨ੍ਹਾਂ ਆਗੂਆਂ ਨੇ ਭਾਜਪਾ ਦੇ ਅਹੁਦਿਆਂ ਤੋਂ ਅਸਤੀਫ਼ਾ ਨਾ ਦਿੱਤਾ ਤਾਂ ਆਉਣ ਵਾਲੇ ਦਿਨਾਂ 'ਚ ਕਿਸਾਨਾਂ ਦੇ ਅੰਦੋਲਨ ਹੋਰ ਵੀ ਤੇਜ਼ ਹੋਣਗੇ।