ਲਾਰੈਂਸ ਬਿਸ਼ਨੋਈ ਨੂੰ ਪੰਜਾਬ ਲਿਆਉਣ ਤੋਂ ਪਹਿਲਾਂ ਮਾਨਸਾ ’ਚ ਪੁਲਿਸ ਵੱਲੋਂ ਫਲੈਗ ਮਾਰਚ - ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਗ੍ਰਿਫ਼ਤਾਰ ਕਰਨ ਦੀ ਇਜਾਜ਼ਤ
🎬 Watch Now: Feature Video
![ETV Thumbnail thumbnail](https://etvbharatimages.akamaized.net/etvbharat/prod-images/320-214-15560513-630-15560513-1655221100611.jpg)
ਮਾਨਸਾ: ਸਿੱਧੂ ਮੂਸੇਵਾਲਾ ਕਤਲ ਕੇਸ ’ਚ ਦਿੱਲੀ ਦੀ ਅਦਾਲਤ ਨੇ ਪੰਜਾਬ ਪੁਲਿਸ ਨੂੰ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਗ੍ਰਿਫ਼ਤਾਰ ਕਰਨ ਦੀ ਇਜਾਜ਼ਤ ਦੇ ਦਿੱਤੀ ਹੈ ਜਿਸ ਤੋਂ ਬਾਅਦ ਪੰਜਾਬ ਪੁਲਿਸ ਨੇ ਬਿਸ਼ਨੋਈ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਜਾਣਕਾਰੀ ਅਨੁਸਾਰ ਪੰਜਾਬ ਪੁਲਿਸ ਲਾਰੈਂਸ ਬਿਸ਼ਨੋਈ ਨੂੰ ਅੱਜ ਰਾਤ ਤੱਕ ਪੰਜਾਬ ਲਿਆ ਸਕਦੀ ਹੈ। ਲਾਰੈਂਸ ਨੂੰ ਪੰਜਾਬ ਲਿਆਉਣ ਤੋਂ ਪਹਿਲਾਂ ਪੁਲਿਸ ਚੌਕਸ ਵਿਖਾਈ ਦੇ ਰਹੀ ਹੈ। ਮਾਨਸਾ ਵਿਖੇ ਪੁਲਿਸ ਵੱਲੋਂ ਸ਼ਹਿਰ ਦੇ ਵਿੱਚ ਫਲੈਗ ਮਾਰਚ ਕੱਢਿਆ ਗਿਆ ਹੈ ਤਾਂ ਕਿ ਕਿਸੇ ਤਰ੍ਹਾਂ ਦੀ ਕੋਈ ਅਣਸੁਖਾਵੀਂ ਘਟਨਾ ਨਾ ਵਾਪਰ ਸਕੇ।