ਮਾਨਸਾ ਦੀ ਐਸਡੀਐਮ ਨੇ ਵਾਹਨਾਂ 'ਤੇ ਲੱਗੇ ਪ੍ਰੈਸ਼ਰ ਹਾਰਨਾਂ ਦੇ ਕੱਟੇ ਚਲਾਨ - ਐਸਡੀਐਮ ਸਰਬਜੀਤ ਕੌਰ
🎬 Watch Now: Feature Video
ਮਾਨਸਾ: ਡਿਪਟੀ ਕਮਿਸ਼ਨਰ ਮਹਿੰਦਰ ਪਾਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਐਸਡੀਐਮ ਸਰਬਜੀਤ ਕੌਰ ਨੇ ਸਰਦੂਲੇਵਾਲਾ ਚੌਕ ਵਿਖੇ ਵਿਸ਼ੇਸ਼ ਮੁਹਿੰਮ ਚਲਾਉਂਦੇ ਹੋਏ ਵਾਹਨਾਂ ਦੇ ਪਿੱਛੇ ਰਿਫਲੈਕਟਰ ਲਗਾਏ। ਉਥੇ ਹੀ ਵਾਹਨ ਚਾਲਕਾਂ ਨੂੰ ਟਰੈਫਿਕ ਨਿਯਮਾਂ ਦੀ ਪਾਲਣਾ ਕਰਨ ਲਈ ਜਾਗਰੂਕ ਕੀਤਾ। ਇਸ ਸਬੰਧੀ ਐਸਡੀਐਮ ਸਰਬਜੀਤ ਕੌਰ ਨੇ ਕਿਹਾ ਕਿ ਧੁੰਦ ਦੇ ਮੌਸਮ ਦੇ ਚੱਲਦਿਆਂ ਸੜਕੀ ਹਾਦਸਿਆਂ ਨੂੰ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਹ ਮੁਹਿੰਮ ਵਿੱਢੀ ਗਈ ਹੈ। ਉਨ੍ਹਾਂ ਨੇ ਵਾਹਨ ਚਾਲਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਸਮੂਹ ਵਾਹਨ ਚਾਲਕ ਆਪਣੇ-ਆਪਣੇ ਵਾਹਨਾਂ 'ਤੇ ਰਿਫਲੈਕਟਰ ਜ਼ਰੂਰ ਲਗਾਉਣ ਤਾਂ ਜੋ ਕਿਸੇ ਵੀ ਅਣਸੁਖਾਵੀਂ ਦੁਰਘਟਨਾ ਤੋਂ ਬਚਿਆ ਜਾ ਸਕੇ। ਸਰਬਜੀਤ ਕੌਰ ਨੇ ਇਸ ਮੌਕੇ ਵਾਹਨਾਂ 'ਤੇ ਲੱਗੇ ਪ੍ਰੈਸ਼ਰ ਹਾਰਨਾਂ ਦੀ ਵੀ ਚੈਕਿੰਗ ਕੀਤੀ ਅਤੇ ਉਨ੍ਹਾਂ ਵਾਹਨਾਂ ਦੇ ਚਲਾਨ ਕੱਟੇ। ਉਨ੍ਹਾਂ ਕਿਹਾ ਕਿ ਇਹ ਪ੍ਰੈਸ਼ਰ ਹਾਰਨ ਅਕਸਰ ਹੀ ਦੁਰਘਟਨਾਵਾਂ ਦਾ ਕਾਰਨ ਬਣਦੇ ਹਨ। ਇਸ ਲਈ ਵਾਹਨਾਂ 'ਤੇ ਪ੍ਰੈਸ਼ਰ ਹਾਰਨ ਨਾ ਲਗਾਏ ਜਾਣ।