ਗੁਰੂਹਰਸਹਾਏ ਹਲਕੇ ਦੇ ਕਈ ਪਰਿਵਾਰ ਅਕਾਲੀ ਦਲ ਵਿਚ ਹੋਏ ਸ਼ਾਮਿਲ - ਸ਼੍ਰੋਮਣੀ ਅਕਾਲੀ ਦਲ
🎬 Watch Now: Feature Video

ਫਿਰੋਜ਼ਪੁਰ: ਪੰਜਾਬ ਵਿਧਾਨ ਸਭਾ ਚੋਣਾਂ 2022 (Punjab Assembly Elections 2022) ਨੂੰ ਲੈ ਕੇ ਸਿਆਸਤ ਗਰਮਾਈ ਹੋਈ ਹੈ।ਰਾਣਾ ਗੁਰਮੀਤ ਸਿੰਘ ਸੋਢੀ (Rana Gurmeet Singh Sodhi) ਦੇ ਬੀਜੇਪੀ ਜਾਣ ਤੋਂ ਬਾਅਦ ਕਾਂਗਰਸੀ ਵਰਕਰਾਂ ਵਿਚ ਭਾਰੀ ਰੋਸ ਹੈ।ਗੁਰੂ ਹਰਸਹਾਏ ਦੇ ਪਿੰਡ ਬਸਤੀ ਮੱਘਰ ਸਿੰਘ ਵਾਲੀ ਦੇ ਮੌਜੂਦਾ ਕਾਂਗਰਸੀ ਸਰਪੰਚ ਅਤੇ ਸਾਬਕਾ ਕਾਂਗਰਸੀ ਸਰਪੰਚ ਦਾ ਪਰਿਵਾਰ ਅਤੇ ਮੌਜੂਦਾ 2 ਮੈਂਬਰ ਤੇ 2 ਦਰਜ਼ਨ ਪਰਿਵਾਰ ਕਾਂਗਰਸ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ ਹੋ ਗਏ।ਸ਼੍ਰੋਮਣੀ ਅਕਾਲੀ ਦਲ ਬਸਪਾ ਦੇ ਸਾਂਝੇ ਉਮੀਦਵਾਰ ਵਰਦੇਵ ਸਿੰਘ ਨੋਨੀ ਮਾਨ ਨੇ ਦੱਸਿਆ ਕਿ ਗ੍ਰਾਮ ਪੰਚਾਇਤ ਬਸਤੀ ਮੱਘਰ ਸਿੰਘ ਵਾਲੀ ਦੇ ਮੌਜੂਦਾ ਕਾਂਗਰਸੀ ਸਰਪੰਚ ਦਾ ਪਰਿਵਾਰ ਤੇ ਦੋ ਮੈਂਬਰ ਪੰਚਾਇਤ ਅਤੇ ਦੋ ਦਰਜਨ ਤੋਂ ਵੱਧ ਲੋਕ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋਏ ਹਨ।