ਸ਼੍ਰੋਮਣੀ ਅਕਾਲੀ ਦਲ ‘ਚ ਸ਼ਾਮਲ ਹੋਏ ਕਈ ਪਰਿਵਾਰ - ਕੈਪਟਨ ਅਮਰਿੰਦਰ ਸਿੰਘ
🎬 Watch Now: Feature Video
ਅਮਲੋਹ: ਹੈਬਤਪੁਰ ਇਲਾਕੇ ‘ਤੇ ਕਈ ਪਰਿਵਾਰ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਗੁਰਪ੍ਰੀਤ ਸਿੰਘ ਰਾਜੂ ਖੰਨਾ ਦੀ ਅਗਵਾਈ ਵਿੱਚ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਏ ਹਨ। ਇਸ ਮੌਕੇ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਇਨ੍ਹਾਂ ਪਰਿਵਾਰਾਂ ਦਾ ਪਾਰਟੀ ਵਿੱਚ ਆਉਣ ‘ਤੇ ਸਵਾਗਤ ਕੀਤਾ। ਇਸ ਮੌਕੇ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਕਿਹਾ, ਕਿ ਕਾਂਗਰਸ ਦੀ ਕਿਸਤੀ ਡੁੱਬ ਚੁੱਕੀ। ਜਿਸ ਕਾਰਨ ਵੱਡੀ ਗਿਣਤੀ ਵਿੱਚ ਲੋਕ ਹਰ ਰੋਜ਼ ਹੀ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਦੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਨਹੀਂ ਕੀਤੇ। ਜਿਨ੍ਹਾਂ ਵਿੱਚ ਨੌਜਵਾਨਾਂ ਨੂੰ ਘਰ-ਘਰ ਨੌਕਰੀ ਦੇਣਾ ਤੇ ਮਹਿੰਗਾਈ ਭੱਤਾ ਦੇਣ ਦਾ ਵਾਅਦਾ ਮੁੱਖ ਸੀ।