ਨਵ ਵਿਆਹੁਤਾ ਨੇ ਜ਼ਹਿਰੀਲੀ ਵਸਤੂ ਨਿਗਲ ਕੀਤੀ ਆਤਮਹੱਤਿਆ - gurdaspur latest news
🎬 Watch Now: Feature Video
ਗੁਰਦਾਸਪੁਰ: ਸਰਹੱਦੀ ਕਸਬਾ ਕਾਲਾਨੌਰ ਵਿੱਚ ਇੱਕ 22 ਸਾਲਾ ਨਵ ਵਿਆਹੁਤਾ ਨੇ ਜ਼ਹਿਰੀਲੀ ਵਸਤੂ ਨਿਗਲ ਕੇ ਆਤਮਹੱਤਿਆ ਕਰ ਲਈ ਹੈ। ਪੇਕਾ ਪਰਿਵਾਰ ਨੇ ਸਹੁਰਾ ਪਰਿਵਾਰ 'ਤੇ ਕੁੜੀ ਨੂੰ ਤੰਗ ਪ੍ਰੇਸ਼ਾਨ ਕਰਨ ਅਤੇ ਕੁੜੀ ਨੂੰ ਜ਼ਹਿਰ ਦੇ ਕੇ ਮਾਰਨ ਦੇ ਆਰੋਪ ਲਗਾਏ ਹਨ। ਕਾਲਾਨੌਰ ਪੁਲਿਸ ਨੇ 174 ਦੀ ਕਾਰਵਾਈ ਕਰ ਮ੍ਰਿਤਕ ਦੇਹ ਨੂੰ ਪੋਸਟਮਾਰਟਮ ਲਈ ਭੇਜਿਆ ਅਤੇ ਜਾਂਚ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਦਿੰਦਿਆਂ ਮ੍ਰਿਤਕ ਕੁੜੀ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਨ੍ਹਾਂ ਦੀ 22 ਸਾਲਾ ਕੁੜੀ ਪਿੰਕੀ ਦਾ ਵਿਆਹ 6 ਮਹੀਨੇ ਦੇ ਕਰੀਬ ਕਾਲਾਨੌਰ ਵਿੱਚ ਰਮਨ ਕੁਮਾਰ ਨਾਲ ਹੋਇਆ ਸੀ ਅਤੇ ਮੁੰਡੇ ਦਾ ਪਰਿਵਾਰ ਦਹੇਜ ਦੀ ਮੰਗ ਨੂੰ ਲੈਕੇ ਕੁੜੀ ਨੂੰ ਤੰਗ ਪ੍ਰੇਸ਼ਾਨ ਕਰਦਾ ਸੀ ਅਤੇ ਇਨ੍ਹਾਂ ਨੇ ਉਸਨੂੰ ਜ਼ਹਿਰੀਲੀ ਚੀਜ਼ ਦੇਕੇ ਉਸਦਾ ਕਤਲ ਕਰ ਦਿੱਤਾ ਹੈ, ਇਸ ਲਈ ਉਨ੍ਹਾਂ ਦੀ ਮੰਗ ਹੈ ਕਿ ਦੋਸ਼ੀਆਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ। ਏਐਸਆਈ ਬਲਬੀਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਕੁੜੀ ਨੇ ਆਤਮਹੱਤਿਆ ਕੀਤੀ ਹੈ ਇਸ ਲਈ 174 ਦੀ ਕਾਰਵਾਈ ਕਰ ਕੁੜੀ ਦੀ ਮ੍ਰਿਤਕ ਦੇਹ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ ਅਤੇ ਰਿਪੋਰਟ ਆਉਣ 'ਤੇ ਬਣਦੀ ਕਾਰਵਾਈ ਕੀਤੀ ਜਾਵੇਗੀ।