ਸੰਗਰੂਰ ਜ਼ਿਮਨੀ ਚੋਣ: ਭਗਵੰਤ ਮਾਨ ਦੇ ਕਿਰਪਾਨ ਦੇ ਬਿਆਨ ’ਤੇ ਸਿਮਰਨਜੀਤ ਮਾਨ ਦਾ ਵੱਡਾ ਬਿਆਨ, ਕਿਹਾ... - ਬਰਨਾਲਾ ਵਿੱਚ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ
🎬 Watch Now: Feature Video
ਬਰਨਾਲਾ: ਸੰਗਰੂਰ ਲੋਕ ਸਭਾ ਜ਼ਿਮਨੀ ਚੋਣ ਦੇ ਮੱਦੇਨਜ਼ਰ ਬਰਨਾਲਾ ਵਿੱਚ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਅਤੇ ਉਮੀਦਵਾਰ ਸਿਮਰਨਜੀਤ ਸਿੰਘ ਮਾਨ ਵੱਲੋਂ ਵਿਸ਼ਾਲ ਰੋਡ ਸ਼ੋਅ ਕੱਢਿਆ ਗਿਆ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਸਿਮਰਨਜੀਤ ਸਿੰਘ ਮਾਨ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਉਨ੍ਹਾਂ ਦੀ ਕਿਰਪਾਨ ਵਿਰੁੱਧ ਟਿੱਪਣੀ ਕਰਕੇ ਬੇਅਦਬੀ ਕੀਤੀ ਹੈ ਜਿਸ ਕਰਕੇ ਹੁਣ ਮੁੱਖ ਮੰਤਰੀ ਭਗਵੰਤ ਮਾਨ ਵਿਦੇਸ਼ ਨਹੀਂ ਜਾ ਸਕਦੇ ਅਤੇ ਪੁਲਿਸ ਸੁਰੱਖਿਆ ਤੋਂ ਬਿਨਾਂ ਉਹ ਪੰਜਾਬ 'ਚ ਇਕੱਲੇ ਨਹੀਂ ਜਾ ਸਕਦੇ। ਉਨ੍ਹਾਂ ਕਿਹਾ ਕਿ ਸਿੱਖ ਕੌਮ ਵਿਰੁੱਧ ਬੋਲਣ ਵਾਲਿਆਂ ਨੂੰ ਸਿੱਖ ਕੌਮ ਨੇ ਬਾਹਰ ਨਹੀਂ ਜਾਣ ਦਿੱਤਾ। ਇਸ ਦੇ ਨਾਲ ਹੀ ਅਗਨੀਪਥ ਦੇ ਮੁੱਦੇ 'ਤੇ ਉਨ੍ਹਾਂ ਕਿਹਾ ਕਿ ਫੌਜ 'ਚ ਭਰਤੀ ਗਲਤ ਕੀਤੀ ਜਾਵੇਗੀ ਅਤੇ ਤਿੰਨਾਂ ਸੈਨਾਵਾਂ ਦੇ ਮੁਖੀਆਂ ਵੱਲੋਂ ਭਾਰਤੀ ਜਨਤਾ ਪਾਰਟੀ ਅਤੇ ਆਰ.ਐੱਸ.ਐੱਸ ਦੇ ਸਮਰਥਨ 'ਚ ਦਿੱਤੇ ਬਿਆਨਾਂ ਨੇ ਪੂਰੀ ਫੌਜ ਦਾ ਮਨੋਬਲ ਡੇਗ ਦਿੱਤਾ ਹੈ। ਮਾਨ ਨੇ ਕਿਹਾ ਕਿ ਫੌਜ ਮੁਖੀਆਂ ਨੂੰ ਕਦੇ ਵੀ ਸਿਆਸੀ ਬਿਆਨਬਾਜ਼ੀ ਨਹੀਂ ਕਰਨੀ ਚਾਹੀਦੀ।