25 ਮਈ ਨੂੰ ਮਜਦੂਰ ਕਰਨਗੇ ਡਿਪਟੀ ਕਮਿਸ਼ਨਰ ਦਫ਼ਤਰ ਬਾਹਰ ਧਰਨਾ - 25 ਮਈ ਨੂੰ ਡਿਪਟੀ ਕਮਿਸ਼ਨਰ ਦਫ਼ਤਰ ਦੇ ਬਾਹਰ ਪ੍ਰਦਰਸ਼ਨ
🎬 Watch Now: Feature Video
ਮਾਨਸਾ: ਮਜ਼ਦੂਰਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ 25 ਮਈ ਨੂੰ ਡਿਪਟੀ ਕਮਿਸ਼ਨਰ ਦਫ਼ਤਰ ਦੇ ਬਾਹਰ ਪ੍ਰਦਰਸ਼ਨ ਕੀਤਾ ਜਾਵੇਗਾ। ਇਸ ਸਬੰਧੀ ਮਜ਼ਦੂਰ ਮੁਕਤੀ ਮੋਰਚਾ ਵੱਲੋਂ ਮਾਨਸਾ ਜ਼ਿਲ੍ਹੇ ਦੇ ਵੱਖ ਵੱਖ ਪਿੰਡਾਂ ਦੇ ਵਿਚ ਮੀਟਿੰਗਾ ਕੀਤੀਆਂ ਜਾ ਰਹੀਆਂ ਹਨ। ਮਜ਼ਦੂਰ ਮੁਕਤੀ ਮੋਰਚਾ ਦੇ ਪੰਜਾਬ ਪ੍ਰਧਾਨ ਭਗਵੰਤ ਸਮਾਉ ਨੇ ਕਿਹਾ ਕਿ 25 ਮਈ ਨੂੰ ਮਾਨਸਾ ਦੇ ਡਿਪਟੀ ਕਮਿਸ਼ਨਰ ਦਫ਼ਤਰ ਦੇ ਬਾਹਰ ਮਜ਼ਦੂਰਾਂ ਦੀਆਂ ਮੰਗਾਂ ਨੂੰ ਲੈ ਕੇ ਧਰਨਾ ਧਰਨਾ ਪ੍ਰਦਰਸ਼ਨ ਕੀਤਾ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਮਹਿੰਗਾਈ ਦੀ ਮਾਰ ਮਜ਼ਦੂਰ ਵੱਧ ਝੱਲ ਰਹੇ ਹਨ ਅਤੇ ਮਜ਼ਦੂਰਾਂ ਵੱਲੋਂ ਆਪਣੀ ਮਜ਼ਦੂਰੀ ਨੂੰ ਲੈ ਕੇ ਪਿੰਡਾਂ ਦੇ ਵਿੱਚ ਮਤੇ ਪਾਏ ਜਾ ਰਹੇ ਹਨ ਉਨ੍ਹਾਂ ਕਿਹਾ ਕਿ ਨਰਮਾ ਖ਼ਰਾਬੇ ਦਾ ਕਿਸਾਨਾਂ ਨੂੰ ਮੁਆਵਜ਼ਾ ਦੇ ਦਿੱਤਾ ਹੈ ਪਰ ਮਜ਼ਦੂਰਾਂ ਨੂੰ ਮੁਆਵਜ਼ਾ ਨਹੀਂ ਦਿੱਤਾ ਗਿਆ ਬਿਨਾਂ ਸ਼ਰਤ ਮਜ਼ਦੂਰਾਂ ਨੂੰ ਵੀ ਨਰਮੇ ਦਾ ਮੁਆਵਜ਼ਾ ਦਿੱਤਾ ਜਾਵੇ।