ਰਾਸ਼ਟਰੀ ਵਿਕਲਾਂਗ ਪਾਰਟੀ ਵੱਲੋਂ ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨਾਲ ਕੀਤੀ ਮੁਲਾਕਾਤ - ਰਾਸ਼ਟਰੀਆਂ ਵਿਕਲਾਂਗ ਪਾਰਟੀ
🎬 Watch Now: Feature Video
ਹੁਸ਼ਿਆਰਪੁਰ: ਹੁਸ਼ਿਆਰਪੁਰ 'ਚ ਰਾਸ਼ਟਰੀਆਂ ਵਿਕਲਾਂਗ ਪਾਰਟੀ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨਾਲ ਮੁਲਾਕਾਤ ਕੀਤੀ ਗਈ। ਇਸ ਮੌਕੇ ਉਨ੍ਹਾਂ ਵਲੋਂ ਇਕ ਮੰਗ ਪੱਤਰ ਵੀ ਮੁੱਖ ਮੰਤਰੀ ਦੇ ਨਾਂ ਸੌਂਪਿਆਂ ਗਿਆ। ਗੱਲਬਾਤ ਦੌਰਾਨ ਪਾਰਟੀ ਦੇ ਮੈਂਬਰਾਂ ਨੇ ਕਿਹਾ ਕਿ ਉਹ ਪਿਛਲੇ 10 ਸਾਲਾਂ ਤੋਂ ਆਪਣੀਆਂ ਮੰਗਾਂ ਨੂੰ ਲੈ ਕੇ ਭਟਕ ਰਹੇ ਨੇ ਤੇ ਅੱਜ ਤੱਕ ਕਿਸੇ ਵੀ ਸਰਕਾਰ ਵੱਲੋਂ ਉਨ੍ਹਾਂ ਦੀਆਂ ਮੰਗਾਂ ਵੱਲ ਕੋਈ ਧਿਆਨ ਨਹੀਂ ਦਿੱਤਾ ਗਿਆ। ਉਹ ਕਈ ਵਾਰ ਮੰਗ ਪੱਤਰ ਵੀ ਦੇ ਚੁੱਕੇ ਹਨ ਪਰ ਪਤਾ ਨੀ ਕਿਉਂ ਸਰਕਾਰਾਂ ਵੱਲੋਂ ਮੰਗ ਪੱਤਰਾਂ ਵੱਲ ਵੀ ਗੌਰ ਨਹੀਂ ਕੀਤਾ ਜਾਂਦਾ। ਉਨ੍ਹਾਂ ਮੰਗ ਕੀਤੀ ਕਿ ਵਿਕਲਾਂਗ ਵਿਅਕਤੀਆਂ ਨੂੰ ਰੁਜ਼ਗਾਰ ਦਿੱਤਾ ਜਾਵੇ ਤਾਂ ਜੋ ਉਹ ਆਪਣੇ ਘਰਾਂ ਦਾ ਗੁਜ਼ਾਰਾ ਚਲਾ ਸਕਣ ਤੇ ਜੋ ਵਿਅਕਤੀ ਓਵਰਏਜ ਹੋ ਚੁੱਕੇ ਹਨ ਜਾਂ 100 ਫੀਸਦੀ ਵਿਕਲਾਂਗ ਨੇ ਉਨ੍ਹਾਂ ਦੀ ਪੈਨਸ਼ਨ ਚ ਵਾਧਾ ਕੀਤਾ ਜਾਵੇ। ਇਸ ਮੌਕੇ ਵਿਕਲਾਂਗ ਪਾਰਟੀ ਵੱਲੋਂ ਸਰਕਾਰ ਨੂੰ ਚਿਤਾਵਨੀ ਵੀ ਦਿੱਤੀ ਗਈ ਹੈ ਕਿ ਜੇਕਰ ਹੁਣ ਵੀ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਤਾਂ ਆਉਣ ਵਾਲੇ ਸਮੇਂ ਚ ਉਹ ਰੋਸ ਪ੍ਰਦਰਸ਼ਨ ਕਰਨਗੇ।