ਦਿੱਲੀ ਧਰਨੇ 'ਚ ਸ਼ਾਮਿਲ ਹੋਣ ਲਈ ਰਵਾਨਾਂ ਹੋਏ ਭਾਟ ਯੂਥ ਫੈਡਰੇਸ਼ਨ ਦੇ ਮੈਂਬਰ
ਸ੍ਰੀ ਫ਼ਤਿਹਗੜ੍ਹ ਸਾਹਿਬ: ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੇ ਲਈ ਕਿਸਾਨਾਂ ਦਾ ਸੰਘਰਸ਼ ਦਿੱਲੀ ਵਿੱਚ ਚੱਲ ਰਿਹਾ ਹੈ। ਇਸ ਦੇ ਵਿੱਚ ਵੱਖ-ਵੱਖ ਵਰਗਾਂ ਦੇ ਲੋਕ ਸਮੱਰਥਨ ਕਰਨ ਦੇ ਲਈ ਦਿੱਲੀ ਵਿੱਚ ਪਹੁੰਚ ਰਹੇ ਹਨ। ਇਸੇ ਤਰ੍ਹਾਂ ਹੀ ਕਿਸਾਨੀ ਸੰਘਰਸ਼ ਦੇ ਵਿੱਚ ਸਾਮਿਲ ਹੋਣ ਦੇ ਲਈ ਫਗਵਾੜਾ ਤੋਂ ਵੱਡੀ ਗਿਣਤੀ 'ਚ ਭਾਟ ਯੂਥ ਫੈਡਰੇਸ਼ਨ ਰਜਿ, ਪੰਜਾਬ ਬੱਸ ਲੈਕੇ ਦਿੱਲੀ ਰਵਾਨਾਂ ਹੋਏ। ਇਸ ਮੌਕੇ ਗੱਲਬਾਤ ਕਰਦੇ ਹੋਏ ਭਾਟ ਯੂਥ ਫੈਡਰੇਸ਼ਨ ਰਜਿ ਪੰਜਾਬ ਦੇ ਮੈਂਬਰ ਦਾ ਕਹਿਣਾ ਸੀ ਕਿ ਜੋ ਕੇਂਦਰ ਸਰਕਾਰ ਵਲੋਂ 3 ਖੇਤੀ ਕਾਨੂੰਨ ਲਾਗੂ ਕੀਤੇ ਗਏ ਹਨ ਉਹ ਕੇਂਦਰ ਸਰਕਾਰ ਨੂੰ ਇਹ ਰੱਦ ਕਰਨੇ ਚਾਹੀਦੇ ਹਨ। ਕੇਂਦਰ ਸਰਕਾਰ ਕਿਸਾਨਾਂ ਦੀ ਗੱਲ ਨਹੀਂ ਸੁਣ ਰਹੀ, ਜਿਸ ਕਰਕੇ ਦਿੱਲੀ ਵਿੱਚ ਕਿਸਾਨ ਸੰਘਰਸ਼ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਜਦੋਂ ਤੱਕ ਕੇਂਦਰ ਸਰਕਾਰ ਇਨ੍ਹਾਂ ਕਾਨੂੰਨਾਂ ਨੂੰ ਰੱਦ ਨਹੀਂ ਕਰਦੀ ਉਦੋ ਤੱਕ ਅਸੀਂ ਕਿਸਾਨਾਂ ਦੇ ਨਾਲ ਹਾਂ।