14 ਦਿਨ੍ਹਾਂ ਲਈ ਨਿਆਇਕ ਹਿਰਾਸਤ 'ਚ ਭੇਜਿਆ ਗਿਆ ਸਤੇਂਦਰ ਜੈਨ, ਜ਼ਮਾਨਤ 'ਤੇ ਸੁਣਵਾਈ ਭਲਕੇ - Money Laundering Case Satyend Jain
🎬 Watch Now: Feature Video
ਨਵੀਂ ਦਿੱਲੀ— ਦਿੱਲੀ ਦੇ ਸਿਹਤ ਮੰਤਰੀ ਸਤੇਂਦਰ ਜੈਨ ਨੂੰ ਮਨੀ ਲਾਂਡਰਿੰਗ ਮਾਮਲੇ 'ਚ ਦਿੱਲੀ ਦੀ ਰਾਉਸ ਐਵੇਨਿਊ ਅਦਾਲਤ ਨੇ 14 ਦਿਨਾਂ ਲਈ ਨਿਆਂਇਕ ਹਿਰਾਸਤ 'ਚ ਭੇਜ ਦਿੱਤਾ ਹੈ। ਇਸ ਦੇ ਨਾਲ ਹੀ ਸਤੇਂਦਰ ਜੈਨ ਦੀ ਜ਼ਮਾਨਤ ਅਰਜ਼ੀ 'ਤੇ ਭਲਕੇ (ਮੰਗਲਵਾਰ) ਨੂੰ ਸੁਣਵਾਈ ਹੋਵੇਗੀ। ਅੱਜ ਸੁਣਵਾਈ ਦੌਰਾਨ ਜੈਨ ਦੀ ਮੈਡੀਕਲ ਰਿਪੋਰਟ ਅਦਾਲਤ ਵਿੱਚ ਪੇਸ਼ ਕੀਤੀ ਗਈ। ਜੈਨ ਦੀ ਜ਼ਮਾਨਤ ਪਟੀਸ਼ਨ 'ਤੇ ਈਡੀ ਨੇ ਕਿਹਾ ਕਿ ਉਸ ਦੀ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ ਲਈ ਸਮਾਂ ਦਿੱਤਾ ਜਾਵੇ, ਤਾਂ ਜੋ ਉਹ ਜਵਾਬ ਦਾਇਰ ਕਰ ਸਕੇ। ਈਡੀ ਨੇ ਕਿਹਾ ਕਿ ਉਹ 14 ਜੂਨ ਨੂੰ ਹੀ ਆਪਣਾ ਜਵਾਬ ਦਾਖ਼ਲ ਕਰੇਗਾ। ਇਸ ਦੇ ਨਾਲ ਹੀ ਜੈਨ ਵੱਲੋਂ ਪੇਸ਼ ਹੋਏ ਵਕੀਲ ਐੱਨ ਹਰੀਹਰਨ ਨੇ ਸਿਹਤ ਕਾਰਨਾਂ ਕਰਕੇ ਜ਼ਮਾਨਤ ਦੀ ਅਰਜ਼ੀ 'ਤੇ ਛੇਤੀ ਸੁਣਵਾਈ ਦੀ ਮੰਗ ਕੀਤੀ।