ਮਨਿਸਟੀਰੀਅਲ ਕਾਮਿਆਂ ਨੇ ਪੰਜਾਬ ਸਰਕਾਰ ਵਿਰੁੱਧ ਕੀਤਾ ਰੋਸ ਪ੍ਰਦਰਸ਼ਨ
🎬 Watch Now: Feature Video
ਹੁਸ਼ਿਆਰਪੁਰ: ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ ਨੇ ਪੰਜਾਬ ਸਰਕਾਰ ਵੱਲੋਂ ਲਏ ਗਏ ਮੁਲਾਜ਼ਮ ਮਾਰੂ ਫ਼ੈਸਲਿਆਂ ਦੇ ਵਿਰੋਧ 'ਚ ਸੱਤਾਧਾਰੀ ਕਾਂਗਰਸ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ। ਇਸ ਮੌਕੇ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਕਰਦਿਆਂ ਮੁਲਾਜ਼ਮ ਆਗੂ ਅਨੁਰੁੱਧ ਮੋਦਗਿੱਲ ਨੇ ਕਿਹਾ ਕਿ ਸਰਕਾਰ ਤੇ ਮੁਲਾਜ਼ਮ ਮਾਰੂ ਫ਼ੈਸਲਿਆਂ ਦੇ ਵਿਰੋਧ 'ਚ ਮੁਲਾਜ਼ਮਾਂ ਵੱਲੋਂ ਕੰਮ ਦੌਰਾਨ 22, 23 ਅਤੇ 24 ਮਾਰਚ ਨੂੰ ਕਾਲੇ ਬਿੱਲੇ ਲਗਾ ਕੇ ਸਰਕਾਰ ਵਿਰੁੱਧ ਰੋਸ ਜਤਾਇਆ ਗਿਆ ਤੇ ਮੁਲਾਜ਼ਮਾਂ ਵੱਲੋਂ ਗੇਟ ਰੈਲੀ ਵੀ ਕੱਢੀ ਜਾ ਰਹੀ ਹੈ।