ਮੁਹੱਲਾ ਕਲੀਨਿਕ ਦੇ ਡਾਕਟਰ ਵੱਲੋਂ ਦਿੱਤਾ ਅਸਤੀਫਾ, ਲੋਕ ਹੋਏ ਪਰੇਸ਼ਾਨ

🎬 Watch Now: Feature Video

thumbnail

By

Published : Aug 19, 2022, 12:45 PM IST

ਪੰਜਾਬ ਵਿੱਚ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਦੇਣ ਦਾ ਵਾਅਦਾ ਕਰਕੇ ਆਮ ਆਦਮੀ ਪਾਰਟੀ ਵੱਲੋਂ ਸ਼ਹਿਰਾਂ ਅਤੇ ਪਿੰਡਾਂ ਵਿੱਚ ਮੁਹੱਲਾ ਕਲੀਨਿਕ ਖੋਲ੍ਹੇ ਗਏ ਸਨ ਪਰ ਇਸ ਵਾਅਦੇ ਦੀ ਹਵਾ ਰੂਪਨਗਰ ਦੇ ਪੀਡਬਲਿਊਡੀ ਕਾਲੋਨੀ ਨਜ਼ਦੀਕ ਬਣੇ ਮੁਹੱਲਾ ਕਲੀਨਿਕ ਨੇ ਕੱਢ ਦਿੱਤੀ ਹੈ। ਦੱਸ ਦਈਏ ਕਿ ਇੱਥੇ ਦੇ ਡਾਕਟਰ ਨੇ ਅਸਤੀਫਾ ਦੇ ਦਿੱਤਾ ਹੈ। ਮੁਹੱਲਾ ਕਲੀਨਿਕ ਵਿੱਚ ਮੌਜੂਦ ਡਾਕਟਰ ਵੱਲੋਂ ਅਸਤੀਫਾ ਦੇਣ ਕਾਰਨ ਇਲਾਜ ਕਰਵਾਉਣ ਆਏ ਲੋਕ ਪਰੇਸ਼ਾਨ ਹੋ ਰਹੇ ਹਨ। ਲੋਕਾਂ ਦਾ ਕਹਿਣਾ ਹੈ ਕਿ ਉਹ ਸਵੇਰ ਤੋਂ ਮੁਹੱਲਾ ਕਲੀਨਿਕ ਵਿੱਚ ਆਏ ਹਨ ਪਰ ਡਾਕਟਰ ਨਾ ਹੋਣ ਕਾਰਨ ਬੜੀ ਨਿਰਾਸ਼ਾ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉੱਥੇ ਹੀ ਦੂਜੇ ਪਾਸੇ ਸਿਵਲ ਸਰਜਨ ਨੇ ਦੱਸਿਆ ਕਿ ਉਨ੍ਹਾਂ ਨੂੰ ਕੁਝ ਸਮਾਂ ਹੀ ਪਹਿਲਾਂ ਪਤਾ ਲੱਗਾ ਹੈ। ਉਸ ਡਾਕਟਰ ਦੇ ਖਿਲਾਫ ਬਣਦੀ ਕਾਰਵਾਈ ਕੀਤੀ ਜਾਵੇਗੀ ਅਤੇ ਜਲਦ ਮੁਹੱਲਾ ਕਲੀਨਿਕ ਵਿਚ ਹੋਰ ਡਾਕਟਰ ਭੇਜਿਆ ਜਾਵੇਗਾ।

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.