ਸੂਬੇ 'ਚ ਲਗਾਤਾਰ ਮੀਂਹ, ਤਾਪਮਾਨ 'ਚ ਗਿਰਾਵਟ - ਰੋਪੜ
🎬 Watch Now: Feature Video
ਰੋਪੜ ਤੇ ਆਸ ਪਾਸ ਦੇ ਇਲਾਕਿਆਂ ਵਿੱਚ ਸਨਿੱਚਰਵਾਰ ਸਵੇਰ ਤੋਂ ਹੀ ਮੀਂਹ ਪੈ ਰਿਹਾ ਹੈ। ਚੰਡੀਗੜ੍ਹ, ਫ਼ਿਰੋਜ਼ਪੁਰ, ਅਨੰਦਪੁਰ ਸਾਹਿਬ, ਕੀਰਤਪੁਰ ਸਾਹਿਬ, ਮੋਰਿੰਡਾ, ਕੀਰਤਪੁਰ ਸਾਹਿਬ ਤੇ ਨੂਰਪੁਰਬੇਦੀ ਇਲਾਕਿਆਂ 'ਚ ਪੈ ਰਹੇ ਮੀਂਹ ਨੇ ਲੋਕਾਂ ਨੂੰ ਗ਼ਰਮੀ ਤੋਂ ਰਾਹਤ ਦਿੱਤੀ ਹੈ। ਇਸ ਮਾਨਸੂਨ ਨੇ ਕਿਸਾਨਾਂ ਦੇ ਚਿਹਰਿਆਂ 'ਤੇ ਵੀ ਖੁਸ਼ੀ ਦਾ ਰੰਗ ਬੰਨ੍ਹ ਦਿੱਤਾ ਹੈ ਕਿਉਂਕਿ ਜ਼ਿਲ੍ਹੇ ਵਿੱਚ ਬਰਸਾਤ ਦੇ ਦਿਨਾਂ 'ਚ ਹੀ ਝੋਨੇ ਦੀ ਬਿਜਾਈ ਕੀਤੀ ਜਾਂਦੀ ਹੈ।