ਮਾਨਸਾ ਪੁਲਿਸ ਉੱਤੇ ਮੂਸੇਵਾਲਾ ਦੇ ਮਾਪਿਆਂ ਨੂੰ ਨਹੀਂ ਭਰੋਸਾ,ਉੱਚ ਪੱਧਰੀ ਜਾਂਚ ਦੀ ਕੀਤੀ ਮੰਗ - ਡੀਜੀਪੀ ਪੰਜਾਬ
🎬 Watch Now: Feature Video
ਮਾਨਸਾ: ਮਰਹੂਮ ਪੰਜਾਬੀ ਗਾਇਕ (Late Punjabi singer ) ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਦੇ ਮਾਤਾ ਪਿਤਾ ਨੇ ਮੂਸੇਵਾਲਾ ਕੇਸ (Musewala case ) ਵਿੱਚ ਗ੍ਰਿਫ਼ਤਾਰ ਕੀਤੇ ਗਏ ਗੈਂਗਸਟਰ ਦੀਪਕ ਟੀਨੂੰ (Gangster Deepak Tinu) ਦੇ ਫਰਾਰ ਹੋਣ ਤੋਂ ਬਾਅਦ ਪੁਲਿਸ ਖਿਲਾਫ ਨਾਰਾਜ਼ਗੀ ਜ਼ਾਹਿਰ ਕੀਤੀ ਹੈ। ਉਨ੍ਹਾਂ ਨੇ ਕਿਹਾ ਹੈ ਕਿ ਦੀਪਕ ਟੀਨੂੰ ਨੂੰ ਪੁਲੀਸ ਦੀ ਮਿਲੀਭੁਗਤ ਦੇ ਨਾਲ ਫ਼ਰਾਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਦਿਲ ਨੂੰ ਬੜੀ ਠੇਸ ਲੱਗੀ ਹੈ ਮੂਸੇਵਾਲਾ ਦੇ ਮਾਪਿਆ ਨੇ ਮੰਗ ਕੀਤੀ ਕਿ ਇਸ ਮਾਮਲੇ ਵਿੱਚ ਉੱਚ ਅਧਿਕਾਰੀਆਂ ਦੀ ਵੀ ਜਾਂਚ ਹੋਣੀ ਚਾਹੀਦੀ ਹੈ ਤਾਂ ਕਿ ਜੋ ਵੀ ਇਸ ਮਾਮਲੇ ਨਾਲ ਜੁੜਿਆ ਹੋਇਆ ਹੈ ਉਸਦੇ ਖਿਲਾਫ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇ। ਉਨ੍ਹਾਂ ਇਹ ਵੀ ਕਿਹਾ ਕਿ ਮਾਨਸਾ ਪੁਲੀਸ ਉੱਤੇ ਹੁਣ ਭਰੋਸਾ ਨਹੀਂ ਰਿਹਾ ਅਤੇ ਉਨ੍ਹਾਂ ਨੇ ਡੀਜੀਪੀ ਪੰਜਾਬ (DGP Punjab ) ਅਤੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਇਸ ਮਾਮਲੇ ਦੀ ਗਹਿਰਾਈ ਦੇ ਨਾਲ ਤੁਰੰਤ ਜਾਂਚ ਸ਼ੁਰੂ ਕੀਤੀ ਜਾਵੇ।