ਸਾਂਸਦ ਰਵਨੀਤ ਬਿੱਟੂ ਤੇ ਕੇਂਦਰੀ ਮੰਤਰੀ ਹਰਦੀਪ ਪੂਰੀ ‘ਤੇ ਹੋਵੇ ਕਨੂੰਨੀ ਕਾਰਵਾਈ- ਭੁੱਲੇਵਾਲ ਰਾਠਾਂ - Minister Hardeep Singh Puri
🎬 Watch Now: Feature Video
![ETV Thumbnail thumbnail](https://etvbharatimages.akamaized.net/etvbharat/prod-images/320-214-12213490-206-12213490-1624279452576.jpg)
ਗੜ੍ਹਸ਼ੰਕਰ: ਅਕਾਲੀ-ਬਸਪਾ ਸਮਝੌਤੇ ਤੋਂ ਬਾਅਦ ਕਾਂਗਰਸ (Congress) ਦੇ ਸਾਂਸਦ ਰਵਨੀਤ ਸਿੰਘ ਬਿੱਟੂ (MP Ravneet Singh Bittu) ਵੱਲੋਂ ਦਿੱਤੇ ਬਿਆਨ ਦਾ ਵਿਰੋਧ ਲਗਾਤਾਰ ਜਾਰੀ ਹੈ। ਅਕਾਲੀ ਆਗੂ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ ਦੀ ਅਗਵਾਈ ਵਿੱਚ ਅਕਾਲੀ ਦਲ ਤੇ ਬਸਪਾ ਦੇ ਵਰਕਰਾਂ ਵੱਲੋਂ ਰਵਨੀਤ ਸਿੰਘ ਬਿੱਟੂ ਤੇ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਦੇ ਪੁਤਲੇ ਸਾੜ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਅਕਾਲੀ ਦਲ ਤੇ ਬਸਪਾ ਦੇ ਆਗੂਆਂ ਵੱਲੋਂ ਪ੍ਰਸ਼ਾਸਨ ਨੂੰ ਦੋਵਾਂ ਲੀਡਰਾਂ ਖ਼ਿਲਾਫ਼ ਮੰਗ ਪੱਤਰ ਸੌਂਪਿਆ ਗਿਆ, ਜਿਸ ਵਿੱਚ ਦੋਵਾਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਦੀ ਮੰਗ ਕੀਤੀ ਗਈ ਹੈ। ਇਸ ਮੌਕੇ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ ਨੇ ਕਿ ਕਾਂਗਰਸ ਅਤੇ ਭਾਜਪਾ ‘ਤੇ ਜਮ ਕੇ ਨਿਸ਼ਾਨੇ ਸਾਧੇ, ਕਿਹਾ ਦੋਵਾਂ ਪਾਰਟੀਆਂ ਆਪਣੇ ਨਿਜੀ ਫਾਇਦੇ ਲਈ ਅਕਸਰ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹਚਾਉਦੀਆਂ ਹਨ।