ਐਮਪੀ ਸਿਮਰਨਜੀਤ ਸਿੰਘ ਮਾਨ ਨੇ ਸੀਐਮ ਮਾਨ ਨੂੰ ਦਿੱਤੀ ਵਧਾਈ, ਕਿਹਾ... - ਮੁੱਖ ਮੰਤਰੀ ਭਗਵੰਤ ਮਾਨ ਨੂੰ ਵਧਾਈਆਂ
🎬 Watch Now: Feature Video
ਬਠਿੰਡਾ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਡਾ. ਗੁਰਪ੍ਰੀਤ ਕੌਰ ਦੇ ਨਾਲ ਦੂਜਾ ਵਿਆਹ ਕਰਵਾ ਲਿਆ ਹੈ। ਉਨ੍ਹਾਂ ਨੂੰ ਸਿਆਸੀ ਆਗੂਆਂ ਵੱਲੋਂ ਵਧਾਈਆਂ ਦਿੱਤੀਆਂ ਜਾ ਰਹੀਆਂ ਹਨ। ਇਸੇ ਤਰ੍ਹਾਂ ਹੀ ਜ਼ਿਲ੍ਹਾ ਸੰਗਰੂਰ ਤੋਂ ਨਵੇਂ ਬਣੇ ਲੋਕਸਭਾ ਮੈਂਬਰ ਸਿਮਰਨਜੀਤ ਸਿੰਘ ਮਾਨ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਵਧਾਈਆਂ ਦਿੱਤੀਆਂ। ਉਨ੍ਹਾਂ ਨੇ ਕਿਹਾ ਕਿ ਮੈਨੂੰ ਬਹੁਤ ਖ਼ੁਸ਼ੀ ਹੈ ਕਿ ਸਾਡਾ ਮੁੱਖ ਮੰਤਰੀ ਦਾ ਦੂਜੀ ਵਾਰ ਵਿਆਹ ਹੋ ਰਿਹਾ ਹੈ ਸਾਡਾ ਵੀ ਦਿਲ ਕਰਦਾ ਸੀ ਕਿ ਅਸੀਂ ਵੀ ਰਸਮਾਂ ਵਿੱਚ ਪਹੁੰਚਦੇ ਪਰ ਸਾਨੂੰ ਬੁਲਾਇਆ ਨਹੀਂ। ਇਸ ਤੋਂ ਪਹਿਲਾਂ ਰਸਮ ਤਾਂ ਹੈ ਮੁੱਖ ਮੰਤਰੀ ਵਿਆਹ ਨਹੀਂ ਕਰਵਾਉਂਦੇ ਵੈਸੇ ਤਾਂ ਵਿਆਹੇ ਹੁੰਦੇ ਹਨ ਸਾਡੇ ਮੁੱਖ ਮੰਤਰੀ ਨੇ ਦੂਜੇ ਵਿਆਹ ਦਾ ਲੁਕੋ ਨਹੀਂ ਰੱਖਿਆ ਇਹ ਖੁਸ਼ੀ ਦੀ ਗੱਲ ਹੈ ਮੈਂ ਵਧਾਈ ਦਿੰਦਾ ਹਾਂ।