ਨਗਰ ਸੁਧਾਰ ਕਮੇਟੀ ਵੱਲੋਂ ਹਸਪਤਾਲ ਦੇ ਮੁੱਦੇ ਨੂੰ ਲੈ ਕੇ ਕੀਤੀ ਮੀਟਿੰਗ - ਆਮ ਆਦਮੀ ਪਾਰਟੀ
🎬 Watch Now: Feature Video
ਬਰਨਾਲਾ: ਭਦੌੜ ਵਿਖੇ ਹਸਪਤਾਲ ਵਿੱਚ ਸਹੂਲਤਾਂ ਦੀ ਘਾਟ ਨੂੰ ਲੈ ਕੇ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਭਦੌੜ ਦੇ ਸ਼ਹੀਦ ਭਗਤ ਸਿੰਘ ਹਾਲ ਵਿੱਚ ਇਕ ਮੀਟਿੰਗ ਕੀਤੀ ਗਈ। ਜਿਸ 'ਚ ਸ਼ਹਿਰ ਨਿਵਾਸੀਆਂ ਵੱਲੋਂ ਗਿਆਰਾਂ ਮੈਂਬਰੀ ਕਮੇਟੀ ਨਿਯੁਕਤ ਕਰ ਕੇ ਹਸਪਤਾਲ 'ਚ ਡਾਕਟਰਾਂ ਦੀ ਘਾਟ ਸਾਫ਼ ਸਫ਼ਾਈ ਅਤੇ ਸਿਹਤ ਸਹੂਲਤਾਂ ਨੂੰ ਚੰਗੀ ਤਰ੍ਹਾਂ ਲਾਗੂ ਕਰਵਾਉਣ ਲਈ ਆਮ ਆਦਮੀ ਪਾਰਟੀ ਦੇ ਲੋਕਲ ਆਗੂਆਂ ਦੇ ਧਿਆਨ 'ਚ ਮਾਮਲਾ ਲਿਆਂਦਾ।ਇਸ ਸਮੇਂ ਗਿਆਰਾਂ ਮੈਂਬਰੀ ਕਮੇਟੀ ਦੇ ਮੈਂਬਰ ਜਗਸੀਰ ਸਿੰਘ ਜੱਗੀ ਨੇ ਕਿਹਾ ਕਿ ਪਿਛਲੇ ਲੰਬੇ ਸਮੇਂ ਤੋਂ ਭਦੌੜ ਦੇ ਹਸਪਤਾਲ ਨੂੰ ਸਰਕਾਰਾਂ ਵਲੋਂ ਅਣਦੇਖਿਆ ਕੀਤਾ ਗਿਆ ਹੈ ਅਤੇ ਤਕਰੀਬਨ ਤਿੰਨ ਦਹਾਕਿਆਂ ਤੋਂ ਇੱਥੇ ਡਾਕਟਰਾਂ ਅਤੇ ਮੁੱਢਲੀਆਂ ਸਿਹਤ ਸਹੂਲਤਾਂ ਤੋਂ ਇਸ ਏਰੀਏ ਦੇ ਲੋਕ ਵਾਂਝੇ ਹਨ। ਇੱਥੇ ਦਾ ਹਸਪਤਾਲ ਸਰਕਾਰ ਦੁਆਰਾ ਕਰੋੜਾਂ ਰੁਪਏ ਖਰਚ ਕਰਕੇ ਬਣਾਇਆ ਗਿਆ ਸੀ ਪਰ ਡਾਕਟਰਾਂ ਦੀ ਘਾਟ ਹੋਣ ਕਾਰਨ ਇਸ ਦੀ ਇਮਾਰਤ ਖੰਡਰ ਹੁੰਦੀ ਜਾ ਰਹੀ ਹੈ ਅਤੇ ਇੱਥੇ ਆਉਣ ਵਾਲੇ ਐਮਰਜੈਂਸੀ ਮਰੀਜ਼ਾਂ ਨੂੰ ਸਿਰਫ਼ ਇੱਥੋਂ ਰੈਫਰ ਹੀ ਕੀਤਾ ਜਾਂਦਾ ਹੈ।