ਜਲੰਧਰ 'ਚ ਦਸਮ ਪਾਤਸ਼ਾਹ ਦੇ ਪ੍ਰਕਾਸ਼ ਪੁਰਬ ਨੂੰ ਸਮਰਪਤ ਨਗਰ ਕੀਰਤਨ ਸਜਾਇਆ - Nagar Kirtan dedicated to Prakash Purab
🎬 Watch Now: Feature Video
![ETV Thumbnail thumbnail](https://etvbharatimages.akamaized.net/etvbharat/prod-images/320-214-10285819-thumbnail-3x2-nagarkit.jpg)
ਜਲੰਧਰ: ਸੈਂਟਰਲ ਟਾਊਨ ਦੇ ਗੁਰਦੁਆਰਾ ਦੀਵਾਨ ਅਸਥਾਨ ਤੋਂ ਸ਼ਰਨ ਸ਼ਦਾਨੀ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਨਗਰ ਕੀਰਤਨ ਸਜਾਇਆ ਗਿਆ। ਗੁਰਦੁਆਰਾ ਸਾਹਿਬ ਦੇ ਪ੍ਰਧਾਨ ਗੁਰਮੀਤ ਸਿੰਘ ਨੇ ਕਿਹਾ ਕਿ ਇਹ ਨਗਰ ਕੀਰਤਨ ਮੁਹੱਲਾ ਮੰਡੀ ਗੋਬਿੰਦਗੜ੍ਹ ਤੋਂ ਸ਼ੁਰੂ ਹੋ ਕੇ ਸ਼ਹਿਰ ਦੇ ਕਈ ਇਲਾਕਿਆਂ ਤੋਂ ਹੁੰਦਾ ਹੋਇਆ ਸੈਂਟਰਲ ਟਾਊਨ ਗੁਰਦੁਆਰਾ ਸਾਹਿਬ ਸ੍ਰੀ ਦੀਵਾਨ ਅਸਥਾਨ ਵਿੱਚ ਸਮਾਪਤ ਹੋਇਆ। ਉਨ੍ਹਾਂ ਨੇ ਕਿਹਾ ਕਿ ਇਸ ਨਗਰ ਕੀਰਤਨ ਵਿੱਚ ਕਈ ਸੰਸਥਾਵਾਂ ਨੇ ਥਾਂ-ਥਾਂ ਲੰਗਰ ਦਾ ਆਯੋਜਨ ਕੀਤਾ ਹੈ ਅਤੇ ਭਾਰੀ ਗਿਣਤੀ ਵਿੱਚ ਸ਼ਰਧਾਲੂ ਆਪਣੀ ਹਾਜ਼ਰੀ ਲਗਵਾ ਰਹੇ ਹਨ। ਉਨ੍ਹਾਂ ਸਾਰਿਆਂ ਨੂੰ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਦਿਖਾਏ ਪਦ ਚਿੰਨ੍ਹਾਂ 'ਤੇ ਚੱਲਦੇ ਹੋਏ ਜੀਵਨ ਸਫ਼ਲ ਬਣਾਉਣ ਲਈ ਕਿਹਾ।
Last Updated : Jan 18, 2021, 9:50 PM IST