ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸਜਾਇਆ ਵਿਸ਼ਾਲ ਨਗਰ ਕੀਰਤਨ - ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 551 ਵਾਂ ਪ੍ਰਕਾਸ਼ ਪੁਰਬ
🎬 Watch Now: Feature Video
![ETV Thumbnail thumbnail](https://etvbharatimages.akamaized.net/etvbharat/prod-images/320-214-9718383-881-9718383-1606745989891.jpg)
ਤਰਨ ਤਾਰਨ: ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 551 ਵਾਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਪਹਿਲੀ ਪਾਤਸ਼ਾਹੀ ਖਾਲੜਾ ਤੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਸ਼੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਮਨਾਉਦੇ ਹੋਏ 5 ਪਿਆਰਿਆਂ ਅਗਵਾਈ ਅਤੇ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਛਤਰ ਛਾਇਆ ਵਿੱਚ ਵਿਸ਼ੇਸ਼ ਨਗਰ ਕੀਰਤਨ ਸਜਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ਵਿੱਚ ਸੰਗਤ ਨੇ ਹਾਜ਼ਰੀ ਭਰੀ। ਨਗਰ ਕੀਰਤਨ ਵਿੱਚ ਸ਼ਾਮਲ ਸੰਗਤ ਦੀ ਸੇਵਾ ਲਈ ਥਾਂ-ਥਾਂ 'ਤੇ ਗੁਰੂ ਕੇ ਲੰਗਰ ਲਾਏ ਗਏ। ਇਸ ਵਿੱਚ ਚਾਹ ਪਕੌੜਿਆਂ ਅਤੇ ਲੰਗਰ ਲਾ ਕੇ ਰਸਤੇ ਵਿੱਚ ਸੰਗਤ ਦੀ ਸੇਵਾ ਕੀਤੀ। ਇਸ ਮਹਾਨ ਨਗਰ ਕੀਰਤਨ ਵਿੱਚ ਗਤਕਾ ਟੀਮਾਂ ਨੇ ਵੱਖ-ਵੱਖ ਤਰ੍ਹਾਂ ਦੇ ਜੌਹਰ ਦਿਖਾਏ।