ਬਟਾਲਾ ਲਈ ਰਵਾਨਾ ਹੋਇਆ ਵਿਸ਼ਾਲ ਨਗਰ ਕੀਰਤਨ - ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੂਰਬ
🎬 Watch Now: Feature Video
ਸਿੱਖਾਂ ਦੇ ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੂਰਬ ਮੌਕੇ ਕਪੂਰਥਲਾ ਦੇ ਸੁਲਤਾਨਪੁਰ ਲੋਧੀ ਸਥਿਤ ਗੁਰਦੁਆਰਾ ਸ੍ਰੀ ਬੇਰ ਸਾਹਿਬ ਤੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਬਰਾਤ ਦੇ ਰੂਪ ਵਿੱਚ ਇੱਕ ਵਿਸ਼ਾਲ ਨਗਰ ਕੀਰਤਨ ਬਟਾਲਾ ਲਈ ਰਵਾਨਾ ਹੋਇਆ। ਇਸ ਨਗਰ ਕੀਰਤਨ ਵਿਚ ਬੱਚੇ, ਬਜ਼ੁਰਗ ਅਤੇ ਆਮ ਲੋਕਾਂ ਸਮੇਤ ਹਜ਼ਾਰਾਂ ਦੀ ਗਿਣਤੀ ਵਿਚ ਸੰਗਤਾਂ ਨੇ ਹਿੱਸਾ ਲਿਆ। ਇਹ ਨਗਰ ਕੀਰਤਨ ਵੱਖ-ਵੱਖ ਗੱਡੀਆਂ ਅਤੇ ਪੈਦਲ ਸੁਲਤਾਨਪੁਰ ਲੋਧੀ ਤੋਂ ਬਟਾਲਾ ਲਈ ਰਵਾਨਾ ਹੋਇਆ। ਇਸ ਮੌਕੇ ਸੰਗਤਾਂ ਲਈ ਲੋਕਾਂ ਵੱਲੋਂ ਲੰਗਰ ਲਗਾਏ ਗਏ। ਇਸ ਦੌਰਾਨ ਐਸਜੀਪੀਸੀ ਆਗੂ ਗੁਰਿੰਦਰ ਸਿੰਘ ਗੋਰਾ ਨੇ ਦੱਸਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਆਪਣੇ ਜੀਵਨ ਦਾ ਇੱਕ ਲੰਮਾ ਸਮਾਂ ਸੁਲਤਾਨਪੁਰ ਲੋਧੀ ਵਿਖੇ ਬਿਤਾਇਆ ਸੀ ਅਤੇ ਉੱਥੋਂ ਹੀ ਆਪਣੇ ਵਿਆਹੁਤਾ ਜੀਵਨ ਦੀ ਸ਼ੁਰੂਆਤ ਕੀਤੀ ਸੀ। ਜਿਸਦੇ ਚੱਲਦੇ ਵਿਆਹ ਪੁਰਬ ਮੌਕੇ ਇਸ ਦਿਨ ਨੂੰ ਸਿੱਖ ਸੰਗਤਾਂ ਵੱਲੋਂ ਬੜੀ ਹੀ ਧੂਮਧਾਮ ਨਾਲ ਮਨਾਇਆ ਜਾਂਦਾ ਹੈ।