ਰਾਏਕੋਟ 'ਚ ਸ਼ਹੀਦ ਬਾਬਾ ਜੀਵਨ ਸਿੰਘ ਦੇ ਸ਼ਹੀਦੀ ਦਿਹਾੜੇ ਨੂੰ ਲੈ ਕੇ ਨਗਰ ਕੀਰਤਨ - Sri Guru Granth Sahib Ji
🎬 Watch Now: Feature Video
ਲੁਧਿਆਣਾ: ਸ਼੍ਰੋਮਣੀ ਸ਼ਹੀਦ ਬਾਬਾ ਜੀਵਨ ਸਿੰਘ ਜੀ (Shiromani Shaheed Baba Jeevan Singh Ji) ਦੇ ਸ਼ਹੀਦੀ ਦਿਹਾੜੇ (Martyrdom Day) ਨੂੰ ਸਮਰਪਿਤ ਰਾਏਕੋਟ ਦੇ ਪਿੰਡ ਤਲਵੰਡੀ ਰਾਏ ਵਿਖੇ ਗੁਰਦੁਆਰਾ ਸ਼ਹੀਦ ਬਾਬਾ ਜੀਵਨ ਸਿੰਘ ਜੀ ਪ੍ਰਬੰਧਕ ਕਮੇਟੀ ਵੱਲੋਂ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ (Sri Guru Granth Sahib Ji) ਦੀ ਛਤਰ ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਨਗਰ ਕੀਰਤਨ ਗੁਰਦੁਆਰਾ ਸਾਹਿਬ ਤੋਂ ਆਰੰਭ ਹੋ ਕੇ ਪਿੰਡ ਦੀ ਪਰਿਕਰਮਾ ਕਰਦਾ ਹੋਇਆ ਦੇਰ ਸ਼ਾਮ ਨੂੰ ਗੁਰੂਘਰ ਵਿਖੇ ਸਮਾਪਤ ਹੋਇਆ। ਜਿਸ ਦੌਰਾਨ ਸੰਗਤਾਂ ਵੱਲੋਂ ਨਗਰ ਕੀਰਤਨ ਦਾ ਨਿੱਘਾ ਸੁਆਗਤ ਕੀਤਾ ਗਿਆ।