ਨਸ਼ੇ ਸਮੇਤ ਮੁਲਜ਼ਮ ਆਇਆ ਪੁਲਿਸ ਅੜ੍ਹਿੱਕੇ - Nakodar police arrested a drug smuggler
🎬 Watch Now: Feature Video

ਜਲੰਧਰ: ਸੂਬੇ ਵਿੱਚ ਨਸ਼ੇ ਨੂੰ ਠੱਲ ਪਾਉਣ ਦੇ ਲਈ ਪੁਲਿਸ ਵੱਲੋਂ ਨਸ਼ਾ ਤਸਰਕਾਂ ਖਿਲਾਫ਼ ਵੱਡੀ ਮੁਹਿੰਮ ਵਿੱਢੀ ਗਈ ਹੈ। ਨਕੋਦਰ ਵਿੱਚ ਪੁਲਿਸ ਨੇ ਇੱਕ ਮੁਲਜ਼ਮ ਨੂੰ ਇੱਕ ਤਸਕਰ ਤੋਂ 51 ਕਿੱਲੋ ਚੂਰਾ ਪੋਸਤ ਬਰਾਮਦ ਕੀਤਾ ਹੈ। ਇਸਦੇ ਨਾਲ ਹੀ ਪੁਲਿਸ ਨੇ ਮੁਲਜ਼ਮ ਨੂੰ ਗ੍ਰਿਫਤਾਰ ਕਰਨ ਵਿੱਚ ਵੀ ਸਫਲਤਾ ਹਾਸਲ ਕੀਤੀ ਹੈ। ਡੀਐੱਸਪੀ ਹਰਜਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਨ੍ਹਾਂ ਦੇ ਸਦਰ ਥਾਣਾ ਮੁਖੀ ਬਿਸਮਨ ਸਿੰਘ ਅਤੇ ਪੁਲਿਸ ਪਾਰਟੀ ਵੱਲੋਂ ਨਕੋਦਰ ਤੋਂ ਜੰਡਿਆਲਾ ਰੋਡ ’ਤੇ ਨਾਕੇਬੰਦੀ ਕੀਤੀ ਹੋਈ ਸੀ ਅਤੇ ਇੱਕ ਟਰੱਕ ਨੂੰ ਸ਼ੱਕ ਦੇ ਆਧਾਰ ’ਤੇ ਰੋਕਿਆ ਤਾਂ ਤਲਾਸ਼ੀ ਦੌਰਾਨ ਉਸ ਵਿੱਚੋਂ 51 ਕਿਲੋ ਡੋਡੇ ਚੂਰਾ ਪੋਸਤ ਬਰਾਮਦ ਕੀਤੇ ਗਏ। ਟਰੱਕ ਚਾਲਕ ਦੀ ਪਛਾਣ ਰਾਮ ਲਾਲ ਪੁੱਤਰ ਪ੍ਰਕਾਸ਼ ਰਾਮ ਵਾਸੀ ਰੂਪਨਗਰ ਵਜੋਂ ਹੋਈ ਹੈ ਅਤੇ ਜਿਸ ਦੇ ਖ਼ਿਲਾਫ਼ ਮਾਮਲਾ ਦਰਜ ਕਰ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।