ਬੇਕਸੂਰ ਵਿਅਕਤੀ ਉੱਤੇ ਹੋਇਆ ਹਮਲਾ, ਪੁਲਿਸ ਉੱਤੇ ਲੱਗੇ ਕਾਰਵਾਈ ਨਾ ਕਰਨ ਦੇ ਇਲਜ਼ਾਮ - ਤੇਜ਼ਧਾਰ ਹਥਿਆਰਾਂ ਨਾਲ ਹਮਲਾ
🎬 Watch Now: Feature Video
ਅੰਮ੍ਰਿਤਸਰ: ਜ਼ਿਲ੍ਹੇ ਦੇ ਪਿੰਡ ਬਲ ਖੁਰਦ ਵਿੱਚ ਰਹਿਣ ਵਾਲੇ ਬਲਵਿੰਦਰ ਸਿੰਘ ਨਾਮ ਦੇ ਬਜ਼ੁਰਗ ਵਿਅਕਤੀ ਉੱਤੇ ਕੁਝ ਲੋਕਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਜਾਨੋਂ ਮਾਰਨ ਦੀ ਕੋਸ਼ਿਸ਼ (Neighbor attacked a person with sharp weapons) ਕੀਤੀ ਹੈ। ਪੀੜਤ ਪਰਿਵਾਰ ਨੇ ਇਲਜ਼ਾਮ ਲਗਾਇਆ ਹੈ ਕਿ 15 ਦਿਨ ਹੋ ਗਏ ਹਨ, ਪਰ ਪੁਲਿਸ ਨੇ ਸਾਡੀ ਕੋਈ ਸਾਰ ਨਹੀਂ ਲਈ। ਪੀੜਤ ਬਲਵਿੰਦਰ ਸਿੰਘ ਦਾ ਕਹਿਣਾ ਹੈ ਕਿ ਉਹ ਆਪਣੇ ਘਰ ਅੱਗੇ ਸ਼ਰਾਬ ਪੀ ਕੇ ਬੈਠਾ ਸੀ ਕਿ ਅਚਾਨਕ ਗੁਆਂਢ ਦੇ ਪਰਿਵਾਰ ਵਲੋਂ ਉਸ ਉਪਰ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਉਸਨੂੰ ਜਾਨੋਂ ਮਾਰਨ ਦੀ ਕੋਸ਼ਿਸ਼ ਕੀਤੀ ਗਈ ਹੈ ਜਿਸਦੇ ਚੱਲਦੇ ਪੁਲਿਸ ਨੂੰ ਸ਼ਿਕਾਇਤ ਦਰਜ ਕਰਵਾ ਇਨਸਾਫ ਦੀ ਮੰਗ ਕੀਤੀ ਹੈ, ਪਰ ਪੁਲਿਸ ਨੇ ਪੰਦਰਾਂ ਦਿਨ ਬੀਤਨ ਉੱਤੇ ਵੀ ਕੋਈ ਕਾਰਵਾਈ ਨਹੀਂ ਕੀਤੀ। ਇਸ ਮੁਤਲਕ ਚੌਂਕੀ ਬਲ ਕਲਾ ਦੇ ਏਐਸਆਈ ਅਮਰ ਸਿੰਘ ਨੇ ਦੱਸਿਆ ਕਿ ਉਹਨਾਂ ਨੂੰ ਐਮਐਲਆਰ ਦੀ ਕਾਪੀ ਨਾ ਮਿਲਣ ਕਾਰਨ ਕਾਰਵਾਈ ਵਿੱਚ ਦੇਰੀ ਹੋਈ ਹੈ ਅਤੇ ਹੁਣ ਸੂਚਨਾ ਮਿਲਣ ਉੱਤੇ ਉਹ ਪੀੜੀਤ ਵਿਅਕਤੀ ਦੇ ਬਿਆਨ ਲੈਣ ਪਹੁੰਚੇ ਹਨ।