ਹਰਪ੍ਰੀਤ ਪ੍ਰਿੰਸ ਨੇ ਸੰਭਾਲਿਆ ਨਗਰ ਕੌਂਸਲ ਮੰਡੀ ਗੋਬਿੰਦਗੜ੍ਹ ਦੇ ਪ੍ਰਧਾਨ ਦਾ ਅਹੁੱਦਾ - ਨਸ਼ਿਆਂ ਤੋਂ ਦੂਰ ਕਰਨ
🎬 Watch Now: Feature Video
![ETV Thumbnail thumbnail](https://etvbharatimages.akamaized.net/etvbharat/prod-images/320-214-11475374-701-11475374-1618930942915.jpg)
ਫਤਿਹਗੜ੍ਹ ਸਾਹਿਬ:ਪੰਜਾਬ ਦੀ ਏ ਕਲਾਸ ਨਗਰ ਕੌਂਸਲ ਵਿਚ ਸ਼ੁਮਾਰ ਮੰਡੀ ਗੋਬਿੰਦਗੜ੍ਹ ਨਗਰ ਕੌਂਸਲ ਦੇ ਪ੍ਰਧਾਨ ਹਰਪ੍ਰੀਤ ਸਿੰਘ ਪ੍ਰਿੰਸ ਵੱਲੋਂ ਅੱਜ ਆਪਣਾ ਅਹੁਦਾ ਸੰਭਾਲਿਆ ਗਿਆ। ਇਸ ਮੌਕੇ ਗੱਲਬਾਤ ਕਰਦੇ ਹੋਏ ਹਲਕਾ ਅਮਲੋਹ ਦੇ ਵਿਧਾਇਕ ਕਾਕਾ ਰਣਦੀਪ ਸਿੰਘ ਨੇ ਕਿਹਾ ਕਿ ਮੰਡੀ ਗੋਬਿੰਦਗੜ੍ਹ ਨਗਰ ਕੌਂਸਲ ਦੇ ਪ੍ਰਧਾਨ ਦੀ ਤਾਜਪੋਸ਼ੀ ਕੀਤੀ ਗਈ ਹੈ, ਉਥੇ ਹੀ ਉਨ੍ਹਾਂ ਨੇ ਕਿਹਾ ਕਿ ਸ਼ਹਿਰ ਦੇ ਜੋ ਵਿਕਾਸ ਕਾਰਜ ਰਹਿੰਦੇ ਹਨ ਉਨ੍ਹਾਂ ਨੂੰ ਜਲਦ ਪੂਰਾ ਕੀਤਾ ਜਾਵੇਗਾ। ਇਸ ਮੌਕੇ ਗੱਲਬਾਤ ਕਰਦੇ ਹੋਏ ਨਵਨਿਯੁਕਤ ਪ੍ਰਧਾਨ ਹਰਪ੍ਰੀਤ ਸਿੰਘ ਪ੍ਰਿੰਸ ਨੇ ਕਿਹਾ ਕਿ ਉਨ੍ਹਾਂ ਦਾ ਪਹਿਲਾ ਕੰਮ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰਨ ਦੇ ਲਈ ਸਟੇਡੀਅਮ ਬਣਾਉਣਾ ਹੋਵੇਗਾ।