ਗੈਂਗਸਟਰ ਲਾਰੇਂਸ ਬਿਸ਼ਨੋਈ ਦੇ ਘਰ NIA ਦਾ ਛਾਪਾ, ਪਰਿਵਾਰ ਨੇ ਕਹੀ ਇਹ ਵੱਡੀ ਗੱਲ - ਗੈਂਗਸਟਰ ਲਾਰੈਂਸ ਬਿਸ਼ਨੋਈ
🎬 Watch Now: Feature Video
ਅਬੋਹਰ ਵਿੱਚ ਗਾਇਕ ਸਿੱਧੂ ਮੂਸੇ ਵਾਲਾ ਕਤਲ ਕਾਂਡ ਤੋਂ ਬਾਅਦ ਸੁਰਖੀਆਂ ਵਿੱਚ ਆਏ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਘਰ ਸਵੇਰੇ ਕੌਮੀ ਜਾਂਚ ਏਜੰਸੀ ਦਿੱਲੀ ਦੀ ਟੀਮ ਨੇ ਛਾਪਾ ਮਾਰਿਆ। ਜਾਂਚ ਏਜੰਸੀ ਦੇ ਅਧਿਕਾਰੀਆਂ ਵੱਲੋਂ ਬਿਸ਼ਨੋਈ ਦੇ ਭਰਾ ਅਤੇ ਭਤੀਜੇ ਤੋਂ ਉਸ ਦੇ ਪਰਿਵਾਰ ਤੋਂ ਪੁੱਛਗਿੱਛ ਕੀਤੀ ਗਈ। ਇਸ ਦੌਰਾਨ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਪਰਿਵਾਰਿਕ ਮੈਂਬਰਾਂ ਨੇ ਕਿਹਾ ਕਿ ਐਨਆਈਏ ਦੀ ਟੀਮ ਦਾ ਇਹ ਕੰਮ ਹੈ। ਐਨਆਈਏ ਦੀ ਟੀਮ ਦੇ ਅਚਾਨਕ ਇਸ ਤਰ੍ਹਾਂ ਆਉਣ ਕਾਰਨ ਪਿੰਡ ਵਿੱਚ ਸਹਿਮ ਦਾ ਮਾਹੌਲ ਬਣ ਗਿਆ ਹੈ। ਪਰਿਵਾਰ ਪੂਰਾ ਸਹਿਯੋਗ ਕਰ ਰਿਹਾ ਹੈ। ਐਨਆਈਏ ਨੂੰ ਮਾਹੌਲ ਬਣਾਉਣ ਦੀ ਕੋਈ ਲੋੜ ਨਹੀਂ ਸੀ।