NPS ਮੁਲਾਜ਼ਮਾ ਨੇ ਆਪ ਸਰਕਾਰ ਦੇ ਝੂਠੇ ਲਾਰਿਆਂ ਤੇ ਕੀਤਾ ਵਿਰੋਧ ਪ੍ਰਦਰਸ਼ਨ - DC ਦਫਤਰ ਰੂਪਨਗਰ ਦੇ ਸਾਹਮਣੇ ਪੁਰਾਣੀ ਪੈਨਸ਼ਨ
🎬 Watch Now: Feature Video
ਰੂਪਨਗਰ: ਅੱਜ DC ਦਫਤਰ ਰੂਪਨਗਰ ਦੇ ਸਾਹਮਣੇ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਦੇ ਸੱਦੇ ਤੇ ਭਾਰੀ ਬਾਰਿਸ਼ ਦੇ ਬਾਵਜੂਦ ਵੱਡੀ ਗਿਣਤੀ ਵਿੱਚ ਜਿਲ੍ਹੇ ਦੇ ਅਲੱਗ-ਅਲੱਗ ਵਿਭਾਗਾਂ ਦੇ ਐਨ.ਪੀ. ਐਸ ਪੀੜਤ ਮੁਲਾਜ਼ਮ ਨੇ ਪੰਜਾਬ ਸਰਕਾਰ ਦੇ ਲਾਰਿਆਂ ਦੀ ਪੰਡ ਫੂਕ ਕੇ ਰੋਸ ਪ੍ਰਗਟ ਕੀਤਾ। ਇਸ ਤੋਂ ਪਹਿਲਾ ਮਹਾਰਾਜਾ ਰਣਜੀਤ ਸਿੰਘ ਬਾਗ ਵਿਖੇ ਇਕੱਠੇ ਹੋਏ ਅਤੇ ਕਿਹਾ ਕਿ ਸਰਕਾਰ ਬਣਨ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਨੇ ਸਾਡੀ ਇੱਕੋ ਇੱਕ ਜਾਇਜ ਮੰਗ ਪੁਰਾਣੀ ਪੈਨਸ਼ਨ ਬਹਾਲੀ ਬਾਰੇ ਸਰਕਾਰ ਬਣਦੇ ਸਾਰ ਲਾਗੂ ਕਰਨ ਦੀ ਗੱਲ ਕਹੀ ਗਈ ਸੀ।